Home /News /punjab /

Punjab drugs case : ਹਾਈ ਕੋਰਟ ਨੇ SIT ਵੱਲੋਂ ਦਾਖ਼ਲ 3 ਸੀਲ ਬੰਦ ਰਿਪੋਰਟਾਂ ਖੋਲ੍ਹੀਆਂ,ਚੌਥੀ ਰਿਪੋਰਟ ਕੀਤੀ ਮੁੜ ਸੀਲ

Punjab drugs case : ਹਾਈ ਕੋਰਟ ਨੇ SIT ਵੱਲੋਂ ਦਾਖ਼ਲ 3 ਸੀਲ ਬੰਦ ਰਿਪੋਰਟਾਂ ਖੋਲ੍ਹੀਆਂ,ਚੌਥੀ ਰਿਪੋਰਟ ਕੀਤੀ ਮੁੜ ਸੀਲ

ਸਾਬਕਾ ਡੀਜੀਪੀ ਦਿਨਕਰ ਗੁਪਤਾ, ਚਟੋਪਾਧਿਆ ਅਤੇ ਸੁਰੇਸ਼ ਅਰੋੜਾ ਨੂੰ ਨੋਟਿਸ ਜਾਰੀ

ਸਾਬਕਾ ਡੀਜੀਪੀ ਦਿਨਕਰ ਗੁਪਤਾ, ਚਟੋਪਾਧਿਆ ਅਤੇ ਸੁਰੇਸ਼ ਅਰੋੜਾ ਨੂੰ ਨੋਟਿਸ ਜਾਰੀ

ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਡਰੱਗ ਮਾਮਲੇ 'ਤੇ ਸੁਣਵਾਈ ਹੋਈ ।ਕੋਰਟ ਦੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਦੇ ਵੱਲੋਂ ਡਰੱਗ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ।ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਕੁੱਲ 4 ਰਿਪੋਰਟਾਂ ਹਨ, ਜਿਨ੍ਹਾਂ ਵਿੱਚੋਂ 3 ਰਿਪੋਰਟਾਂ ਐਸਆਈਟੀ ਦੀਆਂ ਹਨ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਡਰੱਗ ਮਾਮਲੇ 'ਚ ਹਾਈ ਕੋਰਟ ਨੇ ਐਸਆਈਟੀ ਵੱਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ 'ਚੋ ਤਿੰਨ 'ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਦਕਿ ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿੱਚ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੀ ਬੈਂਚ ਨੇ ਉਸ ਸਮੇਂ ਦੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵੱਲੋਂ ਚੌਥੀ ਰਿਪੋਰਟ ਦੁਬਾਰਾ ਸੀਲ ਕਰ ਦਿੱਤਾ ਗਿਆ ਹੈ।

ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਡਰੱਗ ਮਾਮਲੇ 'ਤੇ ਸੁਣਵਾਈ ਹੋਈ ।ਕੋਰਟ ਦੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਦੇ ਵੱਲੋਂ ਡਰੱਗ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ।ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਕੁੱਲ 4 ਰਿਪੋਰਟਾਂ ਹਨ, ਜਿਨ੍ਹਾਂ ਵਿੱਚੋਂ 3 ਰਿਪੋਰਟਾਂ ਐਸਆਈਟੀ ਦੀਆਂ ਹਨ।ਜਿਨ੍ਹਾਂ ਦੇ ਵਿੱਚੋਂ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ। ਜਿਸ ਵਿੱਚ ਸਿਰਫ ਉਨ੍ਹਾਂ ਦੀ ਹੀ ਦਸਤਖਤ ਹਨ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੇ ਡਰੱਗ ਮਾਮਲੇ ਵਿੱਚ ਪਾਰਟੀ ਬਣਾਉਣ ਲਈ ਅਰਜ਼ੀ ਦਿੱਤੀ ਹੈ ।ਇਸ ਮਾਮਲੇ 'ਚ ਪੁਲਿਸ ਫੋਰਸ ਅਤੇ ਉਨ੍ਹਾਂ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਲਈ ਉਹ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨਾ ਚਾਹੁੰਦਾ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਉਸ  ਸਮੇਂ ਦੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।। ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਹੋਵੇਗੀ । ਕੋਰਟ ਵੱਲੋਂ ਸੁਰੇਸ਼ ਅਰੋੜਾ ਦੀ ਅਰਜ਼ੀ 'ਤੇ ਗੁਪਤਾ ਅਤੇ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਦਿੱਤਾ ਗਿਆ ਸੀ।ਸੁਰੇਸ਼ ਅਰੋੜਾ ਨੇ ਖੁਦ ਨੂੰ ਪਾਰਟੀ ਬਣਾਉਣ ਲਈ ਅਰਜ਼ੀ ਦਿੱਤੀ ਸੀ।

ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਪੰਜਾਬ ਸਰਕਾਰ ਤੋਂ ਚਟੋਪਾਧਿਆਏ ਦੀ ਰਿਪੋਰਟ ਖੋਲ੍ਹਣ ਦੀ ਮੰਗ ਕੀਤੀ। ਪਰ ਅਦਾਲਤ ਨੇ ਕਿਹਾ ਕਿ ਉਹ ਹੁਣ ਇਸ ਰਿਪੋਰਟ ਨੂੰ ਨਹੀਂ ਖੋਲ੍ਹਣਗੇ। ਅਦਾਲਤ ਵਿੱਚ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਸੀਲ ਕੀਤੀਆਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ।

Published by:Shiv Kumar
First published:

Tags: Dinkar gupta, Drugs, Punjab And Haryana High Court, Punjab government, Punjabi News, Siddharth Chattopadhyay