Home /News /punjab /

ਸਿਮਰਨਜੀਤ ਮਾਨ ਦੀ ਜਿੱਤ ਨੇ ਪੰਥਕ ਸਿਆਸਤ ਦੇ ਨਵੇਂ ਰਾਹ ਖੋਲ੍ਹੇ, ਘਟ ਸਕਦਾ ਹੈ ਬਾਦਲਾਂ ਦਾ ਅਸਰ

ਸਿਮਰਨਜੀਤ ਮਾਨ ਦੀ ਜਿੱਤ ਨੇ ਪੰਥਕ ਸਿਆਸਤ ਦੇ ਨਵੇਂ ਰਾਹ ਖੋਲ੍ਹੇ, ਘਟ ਸਕਦਾ ਹੈ ਬਾਦਲਾਂ ਦਾ ਅਸਰ

(ਫਾਇਲ ਫੋਟੋ)

(ਫਾਇਲ ਫੋਟੋ)

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਇਹ ਬਾਦਲ ਧੜੇ ਲਈ ਵੱਡੀ ਚੁਣੌਤੀ ਹੋ ਸਕਦੀਆਂ ਹਨ। ਪੰਥਕ ਵੋਟਾਂ ਦੇ ਮਾਨ ਦਲ ਵੱਲ ਝੁਕਾਅ ਨੇ ਅਕਾਲੀ ਦਲ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਸੰਗਰੂਰ ਜਿਮਨੀ ਚੋਣਾਂ ਵਿਚ ਅਕਾਲੀ ਦਲ ਨੇ ਬੰਦੀ ਸਿੰਘਾਂ ਦੇ ਮੁੱਦੇ ਨੂੰ ਉਭਾਰਿਆ ਸੀ ਤੇ ਦਾਅਵਾ ਕੀਤਾ ਸੀ ਕਿ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੀ ਹਮਾਇਤ ਕੀਤੀ ਹੈ ਪਰ ਜੋ ਨਤੀਜੇ ਆਏ, ਉਹ ਸਭ ਦੇ ਸਾਹਮਣੇ ਹਨ।

ਹੋਰ ਪੜ੍ਹੋ ...
 • Share this:
  ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਪੰਥਕ ਸਿਆਸਤ ਦੇ ਨਵੇਂ ਰਾਹ ਖੋਲ੍ਹ ਦਿੱਤੇ ਹਨ। ਉਨ੍ਹਾਂ ਦੀ ਇਸ ਜਿੱਤ ਨਾਲ ਪੰਜਾਬ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਦੇ ਨਜ਼ਰ ਆ ਰਹੇ ਹਨ ਅਤੇ ਪੰਥਕ ਸਿਆਸਤ ਵਿੱਚ ਏਕਾਧਿਕਾਰ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਇਹ ਜਿੱਤ ਵੱਡੀ ਚੁਣੌਤੀ ਬਣ ਸਕਦੀ ਹੈ।

  ਸਿਆਸੀ ਮਾਹਿਰਾਂ ਅਨੁਸਾਰ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਕਾਲੀ ਦਲ (ਬਾਦਲ) ਕੋਲ ਪਹਿਲਾਂ ਹੀ ਆਪਣੇ ਵਰਕਰਾਂ ਨੂੰ ਇਕਜੁੱਟ ਰੱਖਣ ਦੀ ਚੁਣੌਤੀ ਸੀ ਪਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਹੁਣ ਉਸ ਲਈ ਆਪਣਾ ਕੇਡਰ ਬਚਾਉਣਾ ਮੁਸ਼ਕਲ ਹੋ ਜਾਵੇਗਾ।

  ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਸਿੱਖ ਮੁੱਦਿਆਂ ਤੋਂ ਆਪਣਾ ਕੰਟਰੋਲ ਗੁਆਉਣਾ ਸ਼ੁਰੂ ਕਰ ਦਿੱਤਾ ਸੀ। ਜਦੋਂ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਮਾਰੇ ਗਏ ਸਨ। ਕਥਿਤ ਤੌਰ ਉਤੇ ਡੇਰਾ ਸੱਚਾ ਸੌਦਾ ਨਾਲ ਅਕਾਲੀ ਦਲ ਦੀ ਸਾਂਝ ਦੇ ਦੋਸ਼ਾਂ ਨੇ ਵੀ ਪਾਰਟੀ ਨੂੰ ਨੁਕਸਾਨ ਪਹੁੰਚਾਇਆ। ਅਕਾਲੀ-ਭਾਜਪਾ ਗਠਜੋੜ ਦੌਰਾਨ ਵੀ ਸਿੱਖ ਮਾਮਲਿਆਂ ਵਿੱਚ ਆਰਐਸਐਸ ਦੀ ਕਥਿਤ ਦਖ਼ਲਅੰਦਾਜ਼ੀ ਦੇ ਦੋਸ਼ ਲੱਗੇ ਸਨ।

  ਸਰਬੱਤ ਖਾਲਸਾ ਤੋਂ ਬਾਅਦ ਅਕਾਲੀ ਦਲ (ਬਾਦਲ) ਕਮਜ਼ੋਰ ਹੋਇਆ
  ਨਵੰਬਰ 2015 ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਸਮੇਤ ਬਾਦਲ ਵਿਰੋਧੀ ਸਿੱਖ ਜਥੇਬੰਦੀਆਂ ਅਤੇ ਪਾਰਟੀਆਂ ਵੱਲੋਂ ਕਰਵਾਈ ਗਈ ਸਰਬੱਤ ਖਾਲਸਾ ਵਿਸ਼ਾਲ ਸਭਾ, ਪੰਥਕ ਰਾਜਨੀਤੀ ਵਿੱਚ ਅਕਾਲੀ ਦਲ (ਬਾਦਲ) ਦੀ ਅਜਾਰੇਦਾਰੀ ਲਈ ਪਹਿਲੀ ਚੁਣੌਤੀ ਸੀ ਅਤੇ ਪਾਰਟੀ ਉਦੋਂ ਤੋਂ ਹੀ ਸੰਘਰਸ਼ ਕਰ ਰਹੀ ਹੈ।

  ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਇਹ ਬਾਦਲ ਧੜੇ ਲਈ ਵੱਡੀ ਚੁਣੌਤੀ ਹੋ ਸਕਦੀਆਂ ਹਨ। ਪੰਥਕ ਵੋਟਾਂ ਦੇ ਮਾਨ ਦਲ ਵੱਲ ਝੁਕਾਅ ਨੇ ਅਕਾਲੀ ਦਲ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਸੰਗਰੂਰ ਜਿਮਨੀ ਚੋਣਾਂ ਵਿਚ ਅਕਾਲੀ ਦਲ ਨੇ ਬੰਦੀ ਸਿੰਘਾਂ ਦੇ ਮੁੱਦੇ ਨੂੰ ਉਭਾਰਿਆ ਸੀ ਤੇ ਦਾਅਵਾ ਕੀਤਾ ਸੀ ਕਿ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੀ ਹਮਾਇਤ ਕੀਤੀ ਹੈ ਪਰ ਜੋ ਨਤੀਜੇ ਆਏ, ਉਹ ਸਭ ਦੇ ਸਾਹਮਣੇ ਹਨ।
  Published by:Gurwinder Singh
  First published:

  Tags: Bhagwant Mann, Parkash Singh Badal, Shiromani Akali Dal, Simranjit Singh Mann, Sukhbir Badal

  ਅਗਲੀ ਖਬਰ