ਸਿੱਖਿਆ ਵਿਭਾਗ ਵੱਲੋਂ 71 ਲੈਕਚਰਾਰਾਂ ਦਾ ਤਬਾਦਲਾ

News18 Punjabi | News18 Punjab
Updated: July 8, 2020, 4:04 PM IST
share image
ਸਿੱਖਿਆ ਵਿਭਾਗ ਵੱਲੋਂ 71 ਲੈਕਚਰਾਰਾਂ ਦਾ ਤਬਾਦਲਾ
ਸਿੱਖਿਆ ਵਿਭਾਗ ਵੱਲੋਂ 71 ਲੈਕਚਰਾਰਾਂ ਦਾ ਤਬਾਦਲਾ

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਨ੍ਹਾਂ ਹੁਕਮਾਂ 'ਤੇ ਹਸਤਾਖਰ ਕਰ ਦਿੱਤੇ ਹਨ।

ਬੁਲਾਰੇ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿੱਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 ਵਿੱਚ ਇੱਕ ਜਨਤਿਕ ਨੋਟਿਸ ਰਾਹੀਂ ਡਾਇਟਾਂ ਵਿੱਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ।

ਇਸ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿੱਚ ਭੇਜਿਆ ਗਿਆ ਹੈ।
Published by: Gurwinder Singh
First published: July 8, 2020, 4:04 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading