Home /News /punjab /

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਜੋਤੀ ਯਾਦਵ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਇਸ ਦਿਨ ਲੈਣਗੇ ਫੇਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਜੋਤੀ ਯਾਦਵ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਇਸ ਦਿਨ ਲੈਣਗੇ ਫੇਰੇ

harjot bains will marry ips jyoti yadav on 25 march

harjot bains will marry ips jyoti yadav on 25 march

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ।

  • Share this:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਵਾਲੇ ਹਨ। ਇਸ ਦੌਰਾਨ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ।


'ਆਪ' ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਆਹ 'ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ।

ਸਿੱਖਿਆ ਮੰਤਰੀ ਅਤੇ ਆਈਪੀਐਸ ਦੀ ਵਿਆਹ ਦੀ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੱਸ ਦੇਈਏ ਕਿ ਜੋਤੀ ਯਾਦਵ ਦਾ ਪਰਿਵਾਰ ਗੁਰੂਗ੍ਰਾਮ 'ਚ ਰਹਿੰਦਾ ਹੈ। ਜੋਤੀ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ, ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।

Published by:Drishti Gupta
First published:

Tags: Harjot Bains, Harjot Singh Bains, Marriage, Punjab