Home /News /punjab /

ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਸਰਹੱਦੀ ਖੇਤਰ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦਾ ਕੀਤਾ ਉਦਘਾਟਨ

ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਸਰਹੱਦੀ ਖੇਤਰ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦਾ ਕੀਤਾ ਉਦਘਾਟਨ

ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਸਰਹੱਦੀ ਖੇਤਰ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦਾ ਕੀਤਾ ਉਦਘਾਟਨ

ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਸਰਹੱਦੀ ਖੇਤਰ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦਾ ਕੀਤਾ ਉਦਘਾਟਨ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਾਣੋਚਾਹਲ ਅਤੇ ਵਲਟੋਹਾ ਵਿਖੇ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ

  • Share this:

ਸਿਧਾਰਥ ਅਰੋੜਾ

ਖੇਡਾਂ ਅਤੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਦੇ ਕਸਬਾ ਵਲਟੋਹਾ ਵਿਖੇ 15 ਕਰੋੜ ਰੁਪਏ ਨਾਲ ਬਣਨ ਵਾਲੇ ਡਿਗਰੀ ਕਾਲਜ ਦਾ ਵੀ ਨੀਂਹ ਪੱਥਰ ਰੱਖਿਆ ਅਤੇ  ਖਡੂਰ ਸਾਹਿਬ ਹਲਕੇ ਦੇ ਪਿੰਡ ਸਾਹਬਾਜ਼ਪੁਰ ਵਿਖੇ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਡਿਗਰੀ ਕਾਲਜ ਦਾ ਉਦਘਾਟਨ ਕੀਤਾ ਖੇਮਕਰਨ ਦੇ ਕਸਬਾ ਵਲਟੋਹਾ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨੀਂਹ ਪੱਥਰ ਰੱਖਣ ਤੋਂ ਬਾਅਦ ਰੈਲੀ ਨੂੰ ਸੰਬੋਧਨ ਕੀਤਾ ਉਹਨਾਂ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੰਸਦ ਜਸਬੀਰ ਸਿੰਘ ਡਿੰਪਾ ,ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਮੌਜੂਦ ਸਨ ।ਇਸ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਾਨੂੰ ਆਪਣੀ ਸਿਹਤ ਅਤੇ ਸੋਚ ਉਤੇ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਮੈਂ ਜਿੱਥੇ ਆਉਣ ਵਾਲੀਆਂ ਪੀੜੀਆਂ ਦੇ ਰਾਹ ਦਸੇਰੇ ਵਜੋਂ ਉਚ ਸਿੱਖਿਆ ਦੇਣ ਲਈ ਕਾਲਜਾਂ ਦੀ ਸ਼ੁਰੂਆਤ ਕਰ ਰਿਹਾ ਹਾਂ, ਉਥੇ ਇਸ ਇਲਾਕੇ ਦੇ ਨੌਜਵਾਨਾਂ ਦੀ ਚੰਗੀ ਸਿਹਤ ਅਤੇ ਤਰੱਕੀ ਲਈ ਮਾਣੋਚਾਹਲ ਅਤੇ ਵਲਟੋਹਾ ਵਿਖੇ ਖੇਡ ਸਟੇਡੀਅਮ ਵੀ ਬਣਾ ਕੇ ਦਿਆਂਗਾ। ਆਪਣੇ ਬਿਆਨਾ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਰੇ ਮੰਚ ਤੋਂ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਦੇ ਕਦੇ ਵੱਧ-ਘੱਟ ਬੋਲ ਜਾਂਦੇ ਹਨ ਪਰ ਦਿਲ ਦੇ ਬਿਲਕੁਲ ਸਾਫ਼ ਹਨ। ਉਨ੍ਹਾਂ ਐਲਾਨ ਕੀਤਾ ਕਿ ਉਕਤ ਕਾਲਜਾਂ ਵਿੱਚ ਵੀ ਖੇਡਾਂ ਦੇ ਵਿੰਗ ਇਲਾਕਾ ਵਾਸੀਆਂ ਦੀ ਲੋੜ ਅਨੁਸਾਰ ਦਿੱਤੇ ਜਾਣਗੇ, ਤਾਂ ਜੋ ਇਸ ਇਲਾਕੇ ਦੇ ਬੱਚੇ ਖੇਡਾਂ ਵਿੱਚ ਵੀ ਦੇਸ਼ ਦੀ ਅਗਵਾਈ ਕਰਨ ਲਈ ਅੱਗੇ ਆ ਸਕਣ। ਉਨ੍ਹਾਂ ਕਿਹਾ ਕਿ ਅੱਜ ਮੈਂ ਜਿਸ ਮੁਕਾਮ ਉਤੇ ਹਾਂ ਉਹ ਖੇਡ ਕਰਕੇ ਹੀ ਹਾਂ, ਸੋ ਨੌਜਵਾਨ ਜੇਕਰ ਕਿਸੇ ਵੀ ਖੇਡ ਵਿੱਚ ਮਿਹਨਤ ਕਰਨ ਤਾਂ ਦੁਨੀਆਂ ਦੀ ਕੋਈ ਤਾਕਤ ਉਨ੍ਹਾਂ ਨੂੰ ਅੱਗੇ ਆਉਣ ਤੋਂ ਰੇਕਾਬ ਨਹੀਂ ਸਕਦੀ। ਉਹਨਾਂ ਇਲਾਕੇ ਦੋ ਅੱਠ ਸਕੂਲਾਂ ਨੂੰ ਅਪਗਰੇਡ ਕਰਨ ਦਾ ਐਲਾਨ ਕਰਦੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਇਸ ਕੰਮ ਲਈ ਉਹ ਸਦਾ ਹਾਜ਼ਰ ਹਨ ਅਤੇ ਤੁਸੀਂ ਜੇਕਰ ਹੋਰ ਵੀ ਕਿਧਰੇ ਲੋੜ ਸਮਝੋ ਤਾਂ ਸਕੂਲ ਅਪਗਰੇਡ ਕੀਤੇ ਜਾ ਸਕਦੇ ਹਨ। ਉਨ੍ਹਾਂ ਹਲਕਾ ਖੇਮਕਰਨ ਵਿਚ ਲੋਕਾਂ ਦੀ ਮੰਗ ਉਪਰ ਕਿਸੇ ਵੀ ਪਿੰਡ ਵਿੱਚ ਖੇਡ ਪਾਰਕ ਬਨਾਉਣ ਲਈ 50 ਲੱਖ ਰੁਪਏ ਅਤੇ ਸਰਕਾਰੀ ਸਕੂਲ ਵਰਨਾਲਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।


ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਦੀ ਬਹੁਤ ਲੋੜ ਹੈ ਅਤੇ ਕਾਂਗਰਸ ਨੇ ਇਸ ਵੱਲ ਪੂਰਾ ਧਿਆਨ ਦਿੱਤਾ ਹੈ ਉਹਨਾਂ ਕਿਹਾ ਕਿ ਖੇਤਰ ਵਿਚ ਡਿਗਰੀ ਕਾਲਜ ਖੁੱਲ੍ਹਣ ਨਾਲ ਸਰਹੱਦੀ ਪਿੰਡਾਂ ਦੇ ਬੱਚਿਆਂ ਨੂੰ ਸ਼ਹਿਰਾਂ ਵੱਲ ਜਾਏਗਾ ਅਤੇ ਨਾ ਹੀ ਲੰਬਾ ਸਫ਼ਰ ਤੈਅ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਬੱਚਿਆਂ ਦਾ ਰੁਜਾਣ ਖੇਡਾਂ ਵੱਲ ਲੈ ਕੇ ਜਾਣ ਵਾਸਤੇ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡ ਪਾਰਕ ਵੀ ਬਣਾਏ ਜਾਣਗੇ।

Published by:Ashish Sharma
First published:

Tags: Pargat singh, Punjab Election 2022, Tarn taran