ਅੰਮ੍ਰਿਤਸਰ : ਅੱਜ ਦਰਬਾਰ ਪਹੁੰਚੇ ਬੀਬਾ ਹਰਸਿਮਰਤ ਕੌਰ ਨੇ ਐਗਜਿਟ ਪੋਲ ਦੇ ਨਤੀਜਿਆਂ ਨੂੰ ਫਰਜ਼ੀ ਕਰਾਰਾ ਦਿੱਤਾ ਹੈ। ਇਸ ਮੌਕੇ ਆਪ ਸੁਪਰੀਮ ਅਰਵਿੰਦ ਕੇਜਰੀਵਾਲ ਉਤੇ ਨਿਸ਼ਾਨਾ ਸਾਧਿਆ ਹੈ। ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿੱਖ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਹੈ ਕਿ ਦਿੱਲੀ ਤੋਂ ਆਉਂਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ।
ਹਰਸਿਮਰਤ ਨੇ ਕਿਹਾ ਕਿ ਕੇਜਰੀਵਾਲ ਅਦਾਲਤ ਵਿੱਚ ਹਲਫੀਆ ਬਿਆਨ ਦੇ ਕੇ ਪੰਜਾਬ ਖਿਲਾਫ ਲੜਾਈ ਲੜ ਰਹੇ ਹਨ। ਪੰਜਾਬ ਦਾ ਪਾਣੀ ਖੋਹ ਕੇ ਥਰਮਲ ਪਲਾਂਟ ਬੰਦ ਕਰਵਾਉਣਾ ਚਾਹੁੰਦੇ ਹਨ। ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਦਵਿੰਦਰ ਪਾਲ ਭੁੱਲਰ ਦੀ ਰਿਹਾਈ 'ਤੇ ਵਾਰ-ਵਾਰ ਰੋਕ ਲਾਉਣ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਸਿੱਖ ਵਿਰੋਧੀ ਹੈ। ਅੱਜ ਤੱਕ ਉਨ੍ਹਾਂ ਨੇ ਆਪਣੀ ਪਾਰਟੀ ਵਿੱਚ ਕਿਸੇ ਸਿੱਖ ਨੂੰ ਮੰਤਰੀ ਨਹੀਂ ਬਣਾਇਆ, ਕਿਸੇ ਪਾਰਟੀ ਦਾ ਚੇਅਰਮੈਨ ਵੀ ਨਹੀਂ ਬਣਾਇਆ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।