ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਚੋਣ ਬੂਥ 125 'ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਗੁਰਲੀਨ ਕੌਰ ਵੀ ਵੋਟ ਪਾਉਣ ਪੁੱਜੇ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਉਨ੍ਹਾਂ ਦੇ ਪੁੱਤਰ ਤੇ ਹਲਕਾ ਲਹਿਰਾ ਤੋਂ ਪਾਰਟੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪਰਿਵਾਰ ਸਮੇਤ ਅਪਣੇ ਜੱਦੀ ਪਿੰਡ ਉਭਾਵਾਲ ਪੁੱਜ ਕੇ ਆਪਣੀ ਵੋਟ ਪਾਈ।
ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵੋਟ ਹੱਕ ਦੀ ਵਰਤੋਂ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਪੱਕੀ ਹੈ। ਇਸ ਤਰ੍ਹਾਂ ਦੀ ਜਾਣਕਾਰੀ ਲਗਾਤਾਰ ਮਿਲ ਰਹੀ ਹੈ।
ਉਨ੍ਹਾਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਨੂੰ ਖਾਲਿਸਤਾਨੀਆਂ ਦੀ ਹਮਾਇਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂੰ ਕੇਜਰੀਵਾਲ ਨੂੰ ਹਮਾਇਤ ਦੇ ਰਿਹਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Badal, Harsimrat kaur badal, Parkash Singh Badal, Punjab Assembly election 2022, Punjab Assembly Polls 2022, Punjab Election 2022, Sukhbir Badal