ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ 'ਤੇ ਈਡੀ ਦੇ ਛਾਪੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਮਜੀਠਿਆ ਨੇ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕੀਤਾ ਹੈ।
ਅੱਜ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਚੰਨੀ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਇਸ ਮੌਕੇ ਉਨ੍ਹਾਂ ਕਈ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਹਰ ਸਰਕਾਰੀ ਪ੍ਰੋਗਰਾਮ 'ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਭੁਪਿੰਦਰ ਸਿੰਘ ਹਨੀ ਦਿਖਾਈ ਦੇ ਰਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਰਕਾਰੀ ਵਿਚ ਹਨੀ ਸਭ ਤੋਂ ਅੱਗੇ ਹੁੰਦਾ ਹੈ। ਹਨੀ ਨੂੰ ਕਮਾਂਡੋ ਦੀ ਸਕਿਓਰਿਟੀ ਦਿੱਤੀ ਗਈ ਹੈ ਅਤੇ ਐੱਮ.ਐੱਲ.ਏਦਾ ਸਟਿੱਕਰ ਲੱਗੀ ਗੱਡੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ 'ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ. ਡੀ. ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ।
ਇਸ ਮੌਕੇ ਬਿਕਰਮ ਮਜੀਠਿਆ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਘੇਰਿਆ। ਨਵਜੋਤ ਸਿੱਧੂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇੰਨੇ ਵੱਡੇ-ਵੱਡੇ ਭਾਸ਼ਣ ਦਿੰਦੇ ਹਨ ਅਤੇ ਹੁਣ ਉਨ੍ਹਾਂ ਨੇ ਕਿਉਂ ਚੁੱਪੀ ਸਾਧੀ ਹੋਈ ਹੈ।ਬਿਕਰਮ ਮਜੀਠੀਆ ਅੱਗੇ ਆਖਿਆ ਕਿ ਸਰਕਾਰੀ ਤੰਤਰ ਉਤੇ ਵੀ ਚੰਨੀ ਸਰਕਾਰ ਦਾ ਕਬਜ਼ਾ ਹੈ। ਸਾਰੇ ਐੱਸ. ਐੱਸ. ਪੀ. ਅਤੇ ਡੀ. ਸੀ. ਵੀ ਚੰਨੀ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰਦੇ ਹਨ। ਭੁਪਿੰਦਰ ਸਿੰਘ ਹਨੀ ਦਾ ਕੋਈ ਵੀ ਰੁਤਬਾ ਨਹੀ ਹੈ ਪਰ ਫੇਰ ਵੀ ਉਹ ਮੁੱਖ ਮੰਤਰੀ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਰਿਹਾ ਹੈ। ਮਜੀਠਿਆ ਨੇ ਅੱਗੇ ਕਿਹਾ ਕਿ ਰਾਕੇਸ਼ ਚੌਧਰੀ ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।