• Home
 • »
 • News
 • »
 • punjab
 • »
 • PUNJAB ELECTION 2022 BJP LAUNCHES NEW PUNJAB WITH BJP CAMPAIGN

Punjab Election 2022: ਭਾਜਪਾ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਸ਼ੁਰੂ

ਕੇਂਦਰੀ ਕੈਬਨਿਟ ਮੰਤਰੀ ਤੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤੇ ਕਿਸੇ ਵੀ ਪੱਖੋਂ ਦਾਗੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।

Youtube Video
 • Share this:
  ਲੁਧਿਆਣਾ- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਰਹਿ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਮੁਹਿੰਮਾਂ ਵਿੱਚ ਲੱਗੀਆਂ ਹੋਈਆਂ ਹਨ। ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ।

  ਲੁਧਿਆਣਾ ਤੋਂ ਪੰਜਾਬ ਭਾਜਪਾ ਨੇ ਨਵੀਂ ਪੰਜਾਬ ਭਾਜਪਾ ਦੇ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਤੁਸੀਂ 9227772222 ਨੰਬਰ 'ਤੇ ਮਿਸ ਕਾਲ ਕਰਕੇ ਭਾਜਪਾ ਨਾਲ ਜੁੜ ਸਕਦੇ ਹੋ। ਇਸ ਮੌਕੇ ਭਾਜਪਾ ਨੇ ਵੈੱਬਸਾਈਟ ਵੀ ਲਾਂਚ ਕੀਤੀ। ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਰਫੋਂ ਪਹਿਲੇ ਮੈਂਬਰ ਬਣਨ 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਅਸ਼ਵਨੀ ਸ਼ਰਮਾ ਨੇ ਪਹਿਲੀ ਵਾਰ ਨੰਬਰ 'ਤੇ ਮਿਸ ਕਾਲ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ।

  ਇਸ ਮੌਕੇ ਕੇਂਦਰੀ ਕੈਬਨਿਟ ਮੰਤਰੀ ਤੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ, ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤੇ ਕਿਸੇ ਵੀ ਪੱਖੋਂ ਦਾਗੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।
  Published by:Ashish Sharma
  First published: