ਬਲਾਚੌਰ-
ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਬਲਾਚੌਰ ਵਿਖੇ ਕਾਂਗਰਸ ਨੂੰ ਨਿਸ਼ਾਨੇ ਉਤੇ ਲਿਆ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ 1984 ਦੇ ਦਿੱਲੀ ਦੰਗਿਆਂ ਲਈ ਕਾਂਗਰਸ ਹੀ ਜ਼ਿੰਮੇਵਾਰ ਹੈ। ਕਾਂਗਰਸ ਪਾਰਟੀ ਦੇ ਆਗੂ ਉਦੋਂ ਆਖਦੇ ਸਨ ਕਿ ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲ ਜਾਂਦੀ ਹੈ। ਹੁਣ ਉਹ ਤੁਹਾਡੇ ਸਾਹਮਣੇ ਵੋਟਾਂ ਮੰਗਣ ਆਏ ਹਨ। ਪਰ PM ਮੋਦੀ ਨੇ SIT ਦਾ ਗਠਨ ਕੀਤਾ ਅਤੇ ਅੱਜ ਦਿੱਲੀ ਦੰਗਿਆਂ ਵਿੱਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹੋਏ ਸਨ, ਉਹ ਅੱਜ ਜੇਲ੍ਹ ਵਿੱਚ ਹਨ।
ਉਨ੍ਹਾਂ ਆਖਿਆ ਕਿ ਅੱਜ ਤੱਕ ਸਿੱਖ ਭਰਾਵਾਂ ਅਤੇ ਕਿਸਾਨਾਂ ਲਈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਉਹ ਕਿਸੇ ਨੇ ਨਹੀਂ ਕੀਤਾ। ਗੁਰਦੁਆਰਿਆਂ ਤੱਕ ਪਹੁੰਚਣ ਵਾਲੇ ਲੰਗਰ ਦੇ ਸਮਾਨ 'ਤੇ ਪਹਿਲੀਆਂ ਸਰਕਾਰਾਂ ਵਿੱਚ ਟੈਕਸ ਲਗਾਇਆ ਜਾਂਦਾ ਸੀ। ਪੀਐਮ ਮੋਦੀ ਨੇ ਸਾਰੇ ਗੁਰਦੁਆਰਿਆਂ ਨੂੰ ਲੰਗਰ ਲਈ ਟੈਕਸ ਮੁਕਤ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 120 ਕਰੋੜ ਰੁਪਏ ਦੀ ਲਾਗਤ ਨਾਲ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰਕੇ ਲੱਖਾਂ ਸ਼ਰਧਾਲੂਆਂ ਦੇ ਗੁਰਦੁਆਰੇ ਜਾਣ ਦੇ ਪ੍ਰਬੰਧ ਕੀਤੇ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।