ਫਿਰੋਜ਼ਪੁਰ- ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਫਿਰੋਜ਼ਪੁਰ ਵਿਖੇ ਰੈਲੀ ਭਾਜਪਾ ਉਮੀਦਵਾਰ ਰਾਣਾ ਗੁਰਜੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਆਉਣ ਉਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੇਤ ਮਾਫੀਆ ਮੁਕਤ ਕੀਤਾ ਜਾਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਭਾਈਚਾਰਾ, ਮਾਫੀਆ ਮੁਕਤ ਪੰਜਾਬ, ਨਸ਼ਾ ਮੁਕਤ ਪੰਜਾਬ, ਹਰ ਹੱਥ ਲਈ ਰੁਜ਼ਗਾਰ, ਖੁਸ਼ਹਾਲ ਕਿਸਾਨ, ਸਿਹਤਮੰਦ ਪੰਜਾਬ, ਸਭ ਲਈ ਸਿੱਖਿਆ, ਉਦਯੋਗਿਕ ਕ੍ਰਾਂਤੀ, ਵਿਕਸਤ ਪੰਜਾਬ, ਔਰਤਾਂ ਦਾ ਸਸ਼ਕਤੀਕਰਨ ਅਤੇ ਸਭ ਦਾ ਵਿਕਾਸ ਦੇ ਇਨ੍ਹਾਂ 11 ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਆਏ ਹਾਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਭਾੜੇ ਦੇ ਲੋਕਾਂ ਦੀ ਮਦਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕਿਆ ਹੈ।
ਸਿੱਖ ਦੰਗਿਆਂ 'ਤੇ ਬੋਲਦਿਆਂ ਸ਼ਾਹ ਨੇ ਕਿਹਾ ਕਿ 1984 'ਚ ਦੰਗਾਕਾਰੀ ਬਾਹਰ ਘੁੰਮ ਰਹੇ ਸਨ, ਕਾਂਗਰਸੀ ਆਗੂਆਂ ਨੂੰ ਜੇਲ੍ਹਾਂ 'ਚ ਡੱਕਣ ਦਾ ਕੰਮ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕੀਤਾ ਹੈ। ਭਾਜਪਾ ਨੇ ਹਰ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਨਰਿੰਦਰ ਮੋਦੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਵੀ ਐਲਾਨ ਕੀਤਾ। ਨਰਿੰਦਰ ਮੋਦੀ ਨੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੈਂ ਪੰਜਾਬ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Assembly Elections 2022, Ferozpur, Punjab Assembly Polls, Punjab Assembly Polls 2022, Punjab BJP, Punjab Election 2022