• Home
 • »
 • News
 • »
 • punjab
 • »
 • PUNJAB ELECTION 2022 CAPTAIN AMARINDER SINGH TRIES TO WOO HINDU VOTERS IN URBAN AREAS

Punjab Polls: ਹਿੰਦੂ ਵੋਟਰਾਂ ਨੂੰ ਲੁਭਾਉਣ ਵਿਚ ਜੁਟੇ ਕੈਪਟਨ ਅਮਰਿੰਦਰ!, ਕਾਂਗਰਸ ਦੀ ਚਿੰਤਾ ਵਧੀ

NARINDER NANU / AFP

NARINDER NANU / AFP

 • Share this:
  ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਨ ਦੇ ਇਰਾਦੇ ਸਪਸ਼ਟ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ।

  ਕਾਂਗਰਸ ਵਿੱਚ ਕਈ ਲੋਕਾਂ ਦਾ ਮੰਨਣਾ ਹੈ ਕਿ ਕੈਪਟਨ ਸ਼ਹਿਰੀ ਖੇਤਰਾਂ ਵਿੱਚ ਹਿੰਦੂਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਹਿਰੀ ਹਿੰਦੂ ਪੰਜਾਬ ਦੀ ਆਬਾਦੀ ਦੇ 38 ਫੀਸਦੀ ਦੇ ਕਰੀਬ ਹਨ। ਮੰਨਿਆ ਜਾ ਰਿਹਾ ਹੈ ਕਿ ਸਰਹੱਦ ਪਾਰ ਅੱਤਵਾਦ ਅਤੇ ਸੁਰੱਖਿਆ ਦੇ ਮੁੱਦਿਆਂ ਦਾ ਜ਼ਿਕਰ ਕਰਕੇ ਉਹ ਹਿੰਦੂ ਵੋਟਰਾਂ ਦੇ ਇੱਕ ਵੱਡੇ ਹਿੱਸੇ ਨੂੰ ਕਾਂਗਰਸ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਵੱਲੋਂ ਕੈਪਟਨ ਦੇ ਸੱਚੇ ਦੇਸ਼ ਭਗਤ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਵੀ ਇਸੇ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ।

  ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਅਨੁਸਾਰ ਕਾਂਗਰਸ ਦੇ ਸੂਤਰਾਂ ਦਾ ਮੰਨਣਾ ਹੈ ਕਿ ਅਮਰਿੰਦਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਅਤੇ ਪਾਕਿਸਤਾਨੀ ਫ਼ੌਜ ਮੁਖੀ ਦੇ ਗਲੇ ਲੱਗਣ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖ ਕੇ ਹਿੰਦੂ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਸਨ। ਰਿਪੋਰਟ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਸਾਬਕਾ ਮੁੱਖ ਮੰਤਰੀ ਪਿਛਲੇ ਕੁਝ ਸਮੇਂ ਤੋਂ ਸਿੱਧੂ ਦੇ ਪਾਕਿਸਤਾਨ ਦੌਰੇ ਦਾ ਜ਼ਿਕਰ ਕਰ ਰਹੇ ਹਨ।

  ਕਾਂਗਰਸ ਦੇ ਅਨੁਸਾਰ, ਜਿਸ ਉਤੇ ਪਾਰਟੀ ਨੂੰ ਸ਼ੱਕ ਸੀ, ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਅਮਰਿੰਦਰ ਪੰਜਾਬ ਦੇ ਮੁੱਖ ਮੰਤਰੀ ਹੁੰਦੇ ਹੋਏ ਵੀ ਰਾਜ ਵਿੱਚ ਹਿੰਦੂ ਆਬਾਦੀ ਨੂੰ ਪ੍ਰਭਾਵਤ ਕਰਨ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਨ। ਬੀਐਸਐਫ ਦੇ ਅਧਿਕਾਰ ਖੇਤਰ ਦੇ ਨਿਯਮਾਂ ਵਿੱਚ ਹਾਲ ਹੀ ਵਿੱਚ ਕੀਤੀ ਸੋਧ ਬਾਰੇ ਅਮਰਿੰਦਰ ਦੀ ਪ੍ਰਤੀਕਿਰਿਆ ਵਿੱਚ ਵੀ ਇਹ ਝਲਕਦਾ ਸੀ। ਜਦੋਂ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਕਦਮ ਦਾ ਵਿਰੋਧ ਕੀਤਾ, ਕੈਪਟਨ ਨੇ ਇਸ ਦਾ ਸਮਰਥਨ ਕੀਤਾ।

  ਕੈਪਟਨ ਦੇ ਮੀਡੀਆ ਸਲਾਹਕਾਰ ਨੇ ਆਪਣੀ ਤਰਫੋਂ ਟਵੀਟ ਕਰਦੇ ਹੋਏ ਕਿਹਾ ਸੀ, 'ਕਸ਼ਮੀਰ 'ਚ ਸਾਡੇ ਜਵਾਨ ਮਾਰੇ ਜਾ ਰਹੇ ਹਨ। ਪਾਕਿਸਤਾਨ ਸਮਰਥਿਤ ਅੱਤਵਾਦੀਆਂ ਵੱਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਪੰਜਾਬ ਭੇਜੇ ਜਾ ਰਹੇ ਹਨ। ਬੀਐਸਐਫ ਦੀ ਵਧੀ ਮੌਜੂਦਗੀ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਸਾਨੂੰ ਹੋਰ ਮਜ਼ਬੂਤ ​​ਕਰੇਗੀ। ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਨਾ ਘਸੀਟੋ।'

  ਸ਼ਾਇਦ ਇਹੀ ਕਾਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਨੇ ਕੈਪਟਨ ਦੇ ਕਥਿਤ 'ਪਾਕਿਸਤਾਨ ਕਨੈਕਸ਼ਨ' ਦਾ ਜ਼ਿਕਰ ਕਰਨਾ ਸ਼ੁਰੂ ਕਰ ਦਿੱਤਾ ਹੈ। ਕੈਪਟਨ ਦੀ ਦੋਸਤ ਅਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੇ ਵਿਰੁੱਧ ਨਿੱਜੀ ਹਮਲਿਆਂ ਦੇ ਨਤੀਜੇ ਵਜੋਂ ਦੋਵਾਂ ਧਿਰਾਂ ਵਿਚਾਲੇ ਤਿੱਖੀਆਂ ਟਿੱਪਣੀਆਂ ਹੋਈਆਂ।

  ਇਸ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਲਮ ਦੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਵੀ ਆਲਮ ਦੇ ਕੁਨੈਕਸ਼ਨ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨੀ ਪੱਤਰਕਾਰ ਨੂੰ ਤੋਹਫ਼ੇ ਜਾਂ ਪੈਸੇ ਦਿੱਤੇ ਬਿਨਾਂ ਪੰਜਾਬ ਪੁਲਿਸ ਵਿੱਚ ਤਾਇਨਾਤੀ ਨਹੀਂ ਕੀਤੀ ਗਈ।
  Published by:Gurwinder Singh
  First published: