Home /News /punjab /

Punjab Election 2022 : ਬਠਿੰਡਾ 'ਚ CM ਚੰਨੀ ਨੇ ਖ਼ਜ਼ਾਨਾ ਮੰਤਰੀ ਬਾਦਲ ਲਈ ਕੀਤਾ ਚੋਣ ਪ੍ਰਚਾਰ  

Punjab Election 2022 : ਬਠਿੰਡਾ 'ਚ CM ਚੰਨੀ ਨੇ ਖ਼ਜ਼ਾਨਾ ਮੰਤਰੀ ਬਾਦਲ ਲਈ ਕੀਤਾ ਚੋਣ ਪ੍ਰਚਾਰ  

Punjab Election 2022 : ਬਠਿੰਡਾ 'ਚ CM ਚੰਨੀ ਨੇ ਖ਼ਜ਼ਾਨਾ ਮੰਤਰੀ ਬਾਦਲ ਲਈ ਕੀਤਾ ਚੋਣ ਪ੍ਰਚਾਰ  

Punjab Election 2022 : ਬਠਿੰਡਾ 'ਚ CM ਚੰਨੀ ਨੇ ਖ਼ਜ਼ਾਨਾ ਮੰਤਰੀ ਬਾਦਲ ਲਈ ਕੀਤਾ ਚੋਣ ਪ੍ਰਚਾਰ  

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਸ਼ਹਿਰ ਵਿੱਚ ਰੋਡ ਸ਼ੋਅ, ਮੁੱਖ ਮੰਤਰੀ ਦੀ ਰੈਲੀ ਤੱਕ ਹਾਰਾਂ ਅਤੇ ਫੁੱਲਾਂ ਦੀ ਹੋਈ ਵਰਖਾ

  • Share this:

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਸ਼ਹਿਰ ਵਿੱਚ ਰੋਜ਼ ਗਾਰਡਨ ਤੋਂ ਤਿੰਨਕੋਨੀ ਅਮਰੀਕ ਸਿੰਘ ਰੋਡ, ਮਾਲ ਰੋਡ,ਫੌਜੀ ਚੌਕ, 100ਫੁੱਟੀ ਰੋਡ, ਬੀਬੀ ਵਾਲਾ ਰੋਡ, ਭਾਗੂ ਰੋਡ ਤੋਂ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਾਡਲ ਟਾਊਨ ਫੇਸ-1 ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿੱਚ ਕੀਤੀ ਜਾਣ ਵਾਲੀ ਰੈਲੀ ਤੱਕ ਰੋਡ ਸ਼ੋਅ ਕੱਢਿਆ ਗਿਆ।


ਇਸ ਮੌਕੇ ਸ਼ਹਿਰ ਵਾਸੀਆਂ ਤੇ ਵਪਾਰੀਆਂ ਦੇ ਇਕੱਠ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਫੁੱਲਾਂ ਦੇ ਹਾਰ ਅਤੇ ਫੁੱਲਾਂ ਨਾਲ ਵਰਖਾ ਕਰਦੇ ਹੋਏ ਪਿਆਰ ਸਤਿਕਾਰ ਦਿੱਤਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਦੂਸਰੀ ਵਾਰ ਦਿੱਤੇ ਜਾ ਰਹੇ ਪਿਆਰ ਨੂੰ ਉਹ ਸਿਰ ਮੱਥੇ ਮੰਨਦੇ ਹਨ, ਇਸ ਕਰਜ਼ ਨੂੰ ਕਦੇ ਨਹੀਂ ਉਤਾਰਿਆ ਜਾ ਸਕਦਾ। ਉਹ ਜਿੱਤਣ ਉਪਰੰਤ ਹਰ ਘਰ ਨੂੰ ਸਹੂਲਤ ਮੁਹੱਈਆ ਕਰਾਉਣ ਲਈ ਹੋਰ ਯਤਨ ਕਰਾਂਗੇ ਤੇ ਵਿਕਾਸ ਲਹਿਰ ਨੂੰ  ਜਾਰੀ ਰੱਖਿਆ ਜਾਵੇਗਾ।


ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਲਈ ਦੂਸਰੀ ਵਾਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਦੀ ਜਿੱਤ ਵਿੱਚ ਯੋਗਦਾਨ ਪਾਉਣ ਤਾਂ ਜੋ ਜਿੱਤਣ ਉਪਰੰਤ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਕੌਂਸਲਰ ਅਤੇ ਵਰਕਰ ਹਾਜ਼ਰ ਸਨ ।

Published by:Ashish Sharma
First published:

Tags: Bathinda, Charanjit Singh Channi, Manpreet Badal, Punjab Assembly Polls, Punjab Assembly Polls 2022, Punjab Election 2022