Chetan Bhura
2022 ਦੀਆ ਵਿਧਾਨ ਸਭਾ ਦੀਆ ਚੋਣਾਂ ਨੂੰ ਲੈ ਕੇ ਅਲੱਗ ਅਲੱਗ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਸਿਲਸਿਲਾ ਲਗਾਤਰ ਜਾਰੀ ਹੈ। ਇਸ ਦੇ ਚਲਦੇ ਵਿਧਾਨ ਸਭਾ ਹਲਕਾਂ ਲੰਬੀ ਤੋਂ ਅੱਜ ਕਾਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੂਲਖੁਰਾਣਾ ਨੇ ਆਪਣੇ ਨਾਮਜ਼ਦਗੀ ਪੇਪਰ ਮਲੋਟ ਚੋਣ ਦਫ਼ਤਰ ਵਿਖੇ ਜਮਾ ਕਰਵਾਏ । ਉਨ੍ਹਾਂ ਨੇ ਆਪਣੀ ਆਪਣੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਇਸ ਸੀਟ ਤੋ ਅਕਾਲੀ ਦਲ ਨਾਲ ਮੁਕਾਬਲਾ ਹੋਣ ਦੀ ਗੱਲ ਕਹੀ।
ਪੰਜਾਬ ਦੇ ਅਹਿਮ ਸੀਟ ਮੰਨੀ ਜਾਂਦੀ ਵਿਧਾਨ ਸਭਾ ਹਲਕਾ ਲੰਬੀ ਦੀ ਸੀਟ ਉਪਰ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕਿਆਂ ਹੋਈਆਂ ਹਨ। ਇਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕਾਗਰਸ ਪਾਰਟੀ ਵਲੋਂ ਜਗਪਾਲ ਸਿੰਘ ਅਬੂਲਖੁਰਾਣਾ ਅਤੇ ਆਮ ਆਦਮੀ ਪਾਰਟੀ ਵਲੋਂ ਗੁਰਮੀਤ ਸਿੰਘ ਖੁੱਡੀਆ ਚੋਣ ਮੈਦਾਨ ਵਿਚ ਹਨ। ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਇਸ ਹਲ਼ਕੇ ਤੋਂ ਕਾਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੂਲਖੁਰਾਣਾ ਨੇ ਅੱਜ ਦੁਪਹਿਰ ਵੇਲੇ ਆਪਣੇ ਨਾਮਜ਼ਦਗੀ ਪੇਪਰ ਮਲੌਟ ਚੋਣ ਦਫ਼ਤਰ ਵਿਖੇ ਜਮਾ ਕਰਵਾਏ । ਜਿਨ੍ਹਾਂ ਨੇ ਆਪਣੀ ਆਪਣੀ ਜਿੱਤ ਦਾ ਦਾਅਵਾ ਕੀਤਾ । ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।