Home /News /punjab /

Punjab Election 2022 : ਕਾਂਗਰਸ ਨੇ MLA ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਪੱਤਰ ਵਿੱਚ ਸਮਰਾਲਾ ਤੋਂ ਐਮਐਲਏ ਅਮਰੀਕ ਸਿੰਘ ਢਿੱਲੋਂ ਨੂੰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ।

 • Share this:

  Punjab Assembly Election 2022: ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਅੱਜ ਸਮਰਾਲਾ ਤੋਂ ਐਮਐਲਏ ਅਮਰੀਕ ਸਿੰਘ ਢਿੱਲੋਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਪੱਤਰ ਵਿੱਚ ਸਮਰਾਲਾ ਤੋਂ ਐਮਐਲਏ ਅਮਰੀਕ ਸਿੰਘ ਢਿੱਲੋਂ ਨੂੰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ।

  ਕਾਂਗਰਸ ਹਾਈਕਮਾਨ ਨੇ ਬਾਗੀ ਆਗੂਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਕੇਵਲ ਢਿੱਲੋਂ ਤੋਂ ਬਾਅਦ ਅਟਾਰੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਤਰਸੇਮ ਸਿੰਘ ਡੀਸੀ ਅਟਾਰੀ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਸੀ।

  ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਇਆ ਸੀ। ਢਿੱਲੋਂ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ, ਪਰੰਤੂ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸਨ, ਜਿਸ ਪਿਛੋਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਕਤ ਕਾਰਵਾਈ ਕੀਤੀ।

  Published by:Ashish Sharma
  First published:

  Tags: Punjab Assembly Polls, Punjab Assembly Polls 2022, Punjab Congress, Punjab Election 2022