• Home
  • »
  • News
  • »
  • punjab
  • »
  • PUNJAB ELECTION 2022 CONGRESS MP MANISH TIWARI SAID SIDHU AND CHANNI ARE NOT SERIOUS THEY ARE ENTERTAINING PEOPLE

Punjab Election 2022: ਪੰਜਾਬ ਨੂੰ ਗੰਭੀਰ ਮੁੱਖ ਮੰਤਰੀ ਦੀ ਲੋੜ, ਮਨੋਰੰਜਨ ਕਰਨ ਵਾਲਿਆਂ ਦੀ ਨਹੀਂ: ਮਨੀਸ਼ ਤਿਵਾੜੀ

Punjab Election 2022: ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਪੰਜਾਬ ਦੀਆਂ ਚੁਣੌਤੀਆਂ ਨੂੰ ਹੱਲ ਕਰਨ, ਸਖ਼ਤ ਫੈਸਲੇ ਲੈਣ ਦੀ ਸਮਰੱਥਾ ਰੱਖਦਾ ਹੋਵੇ। ਪੰਜਾਬ ਨੂੰ ਅਜਿਹੇ ਗੰਭੀਰ ਲੋਕਾਂ ਦੀ ਲੋੜ ਹੈ।

ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ, ਮਨੋਰੰਜਨ ਕਰਨ ਵਾਲਿਆਂ ਦੀ ਨਹੀਂ: ਮਨੀਸ਼ ਤਿਵਾੜੀ ( ਫਾਈਲ ਫੋਟੋ)

  • Share this:
    ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨਣ ਦਾ ਮੁੱਦਾ ਚੁੱਕਣ ਉਤੇ ਕਿਹਾ ਹੈ ਕਿ ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ, ਲੋਕਾਂ ਦਾ ਮਨੋਰੰਜਨ ਕਰਨ ਵਾਲਿਆਂ ਦੀ ਨਹੀਂ।

    ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਪੰਜਾਬ ਦੀਆਂ ਚੁਣੌਤੀਆਂ ਨੂੰ ਹੱਲ ਕਰਨ, ਸਖ਼ਤ ਫੈਸਲੇ ਲੈਣ ਦੀ ਸਮਰੱਥਾ ਰੱਖਦਾ ਹੋਵੇ। ਪੰਜਾਬ ਨੂੰ ਅਜਿਹੇ ਗੰਭੀਰ ਲੋਕਾਂ ਦੀ ਲੋੜ ਹੈ।

    ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ’ਤੇ ਵਿਅੰਗ ਕਰਦਿਆਂ ਕਿਹਾ ਕਿ ਇਸ ਸਰਹੱਦੀ ਸੂਬੇ ਨੂੰ ਅਜਿਹੇ ਆਗੂ ਦੀ ਲੋੜ ਹੈ ਜੋ ਚੁਣੌਤੀਆਂ ਨਾਲ ਨਜਿੱਠ ਸਕੇ ਅਤੇ ਸਖ਼ਤ ਫ਼ੈਸਲੇ ਲੈ ਸਕੇ।

    ਸ੍ਰੀ ਤਿਵਾੜੀ ਨੇ ਟਵੀਟ ਕੀਤਾ, ‘ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਚੁਣੌਤੀਆਂ ਨਾਲ ਨਜਿੱਠ ਸਕੇ ਅਤੇ ਸਖ਼ਤ ਫੈਸਲੇ ਲੈਣ ਦੀ ਸਮਰਥਾ ਰੱਖਦਾ ਹੋਵੇ। ਪੰਜਾਬ ਨੂੰ ਸੰਜੀਦਾ ਲੋਕਾਂ ਦੀ ਲੋੜ ਹੈ, ਜਿਨ੍ਹਾਂ ਦੀ ਰਾਜਨੀਤੀ 'ਸੋਸ਼ਲ ਇੰਜਨੀਅਰਿੰਗ', ਮਨੋਰੰਜਨ, ਮੁਫ਼ਤ ਰਿਊੜੀਆਂ ਵੰਡਣ ਦੀ ਨਾ ਹੋਵੇ।’

    ਕਾਂਗਰਸ ਨੇ ਹੁਣ ਤੱਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤਾ ਹੈ ਕਿਉਂਕਿ ਪਾਰਟੀ ਨੂੰ ਲੱਗਦਾ ਹੈ ਕਿ ਇਸ ਨਾਲ ਆਪਸੀ ਕਲੇਸ਼ ਅਤੇ ਅੰਦਰੂਨੀ ਫੁੱਟ ਪੈਦਾ ਹੁੰਦੀ ਹੈ ਪਰ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਸ. ਜਨਤਾ ਚੁਣੇਗੀ ਨਾ ਕਿ ਹਾਈ ਕਮਾਂਡ।


    ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਵੀ ਇੱਕ ਨਿੱਜੀ ਵੈੱਬ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਸੀ ਕਿ ਕਾਂਗਰਸ ਹਾਈਕਮਾਂਡ ਨੂੰ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਚੰਨੀ ਨੇ ਕਿਹਾ ਕਿ ਜਦੋਂ ਵੀ ਕਾਂਗਰਸ ਨੇ ਮੁੱਖ ਮੰਤਰੀ ਉਮੀਦਵਾਰ ਤੋਂ ਬਿਨਾਂ ਚੋਣ ਲੜੀ ਹੈ, ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
    Published by:Gurwinder Singh
    First published: