ਚੰਡੀਗੜ੍ਹ: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ 20 ਜਨਵਰੀ ਤੋਂ ਪਹਿਲਾਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵਾਂਗੇ। ਗਠਜੋੜ ਦੇ ਭਾਈਵਾਲਾਂ ਨਾਲ ਲਗਭਗ ਦੋ ਤਿਹਾਈ ਸੀਟਾਂ 'ਤੇ ਸਹਿਮਤੀ ਬਣ ਚੁੱਕੀ ਹੈ। ਹੁਣ ਤੋਂ 3-4 ਦਿਨਾਂ ਵਿੱਚ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਸਾਰੀਆਂ ਸੀਟਾਂ 'ਤੇ ਪਹਿਲੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡੇ ਲਈ ਇਹ ਮਹੱਤਵਪੂਰਨ ਨਹੀਂ ਹੈ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ 'ਤੇ ਚੋਣ ਲੜੇਗੀ। ਸਾਡਾ ਮਾਪਦੰਡ ਸਿਰਫ਼ ਅਤੇ ਸਿਰਫ਼ ਜਿੱਤਣਯੋਗਤਾ ਹੈ, ਜਿਸ ਪਾਰਟੀ ਦਾ ਉਮੀਦਵਾਰ ਜੇਤੂ ਹੋਵੇਗਾ, ਉਹ ਪਾਰਟੀ ਉਸ ਸੀਟ ਤੋਂ ਚੋਣ ਲੜੇਗੀ। ਜਿਹੜੀ ਪਾਰਟੀ ਜਿੱਤ ਸਕਦੀ ਹੈ, ਉਸ ਨੂੰ ਹੀ ਟਿਕਟ ਦਿੱਤੀ ਜਾਵੇਗੀ।
ਆਪ ਉਤੇ ਵਿੰਨਿਆ ਨਿਸ਼ਾਨਾ
ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਆਪ ਉਤੇ ਨਿਸ਼ਾਨਾ ਲਾਉਂਦਿਆ ਕਿਹਾ ਕਿ ਆਮ ਆਦਮੀ ਪਾਰਟੀ ਇਹ ਤੈਅ ਨਹੀਂ ਕਰ ਪਾ ਰਹੀ ਹੈ ਕਿ ਕਿਸ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ ਕਿਉਂਕਿ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀਐਮ ਉਮੀਦਵਾਰ ਐਲਾਨਣ ਦਾ ਦਬਾਅ ਹੈ। ਪਰ ਅਰਵਿੰਦ ਕੇਜਰੀਵਾਲ ਖੁਦ ਵੀ ਮੁੱਖ ਮੰਤਰੀ ਬਣਨ ਦੀਆਂ ਲਾਲਸਾਵਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਇੱਛਾ ਬਹੁਤ ਪ੍ਰਬਲ ਹੈ ਅਤੇ ਬਾਅਦ ਵਿੱਚ ਜਨਤਾ ਦੀ ਰਾਏ ਦੇ ਬਹਾਨੇ ਪਾਰਟੀ ਇਹ ਵੀ ਕਹਿ ਸਕਦੀ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
ਮੈਨੂੰ ਇਸ ਵਿੱਚ ਵੀ ਕੋਈ ਹੈਰਾਨੀ ਨਹੀਂ ਹੋਵੇਗੀ, ਇਹ ਸਭ ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਹੈ। ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਲੋਕਾਂ ਦੀ ਰਾਏ ਲੈਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਜਦੋਂ ਟਿਕਟ ਦਿੱਤੀ ਗਈ ਤਾਂ ਵਰਕਰਾਂ ਦੀ ਰਾਏ ਵੀ ਨਹੀਂ ਲਈ ਗਈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashwani Sharma, Assembly Elections 2022, Punjab BJP, Punjab Election 2022