ਚੰਡੀਗੜ੍ਹ- ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਵੀਰਵਾਰ ਨੂੰ ਕਾਂਗਰਸ ਅਨੁਸ਼ਾਸ਼ਨੀ ਕਮੇਟੀ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਉਧਰ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਨੂੰ ਬਾਗੀ ਸੁਰ ਦਿਖਾਏ ਜਾ ਰਹੇ ਹਨ। ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚੋ ਕੱਢਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਨੇ ਇਸ ਤੋਂ ਅਣਜਾਣਤਾ ਪ੍ਰਗਟਾਉਂਦਿਆ ਕਿਹਾ ਮੈਨੂੰ ਇਸ ਬਾਰੇ ਉੱਕਾ ਵੀ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪਾਰਟੀ ਵੱਲੋਂ ਉਨ੍ਹਾਂ ਇਸ ਬਾਰੇ ਕੋਈ ਪੱਤਰ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਇਸ ਬਾਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਪੱਤਰ 'ਚ ਲਿਖਿਆ ਹੈ, ਜਿਸ ਵਿੱਚ ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਇਸ ਮੌਕੇ ਢਿੱਲੋਂ ਨੇ ਗੱਲਬਾਤ ਕਰਦਿਆਂ ਪਾਰਟੀ ਵਿੱਚੋਂ ਬਾਹਰ ਕੱਡਣ ਉਤੇ ਤਿੱਖਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੂੰ ਕੋਈ ਪਤੱਰ ਮਿਲਿਆ ਹੈ ਅਤੇ ਨਾ ਹੀ ਇਸ ਸਬੰਧੀ ਕੁਝ ਮਿਲਿਆ ਹੈ। ਉਨ੍ਹਾਂ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਜਦੋਂ ਮੈਨੂੰ ਪਾਰਟੀ ਤੋਂ ਕੋਈ ਪੱਤਰ ਮਿਲੇਗਾ ਤਾਂ ਮੈਂ ਪਾਰਟੀ ਉਸਦਾ ਢੁਕਵਾਂ ਅਤੇ ਠੋਕਵਾਂ ਜਵਾਬ ਦੇਵਾਂਗਾ।
ਦਸਣਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਹਨ ਅਤੇ ਉਨ੍ਹਾਂ ਵੱਲੋਂ ਇਸ ਵਾਰ ਕਾਂਗਰਸ ਦੀ ਟਿਕਟ ਉਤੇ ਦਾਅਵੇਦਾਰੀ ਜਤਾਈ ਜਾ ਰਹੀ ਸੀ। ਪਰ ਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ। ਜਿਸ ਪਿੱਛੋਂ ਉਹ ਲਗਾਤਾਰ ਨਾਰਾਜ਼ ਚਲੇ ਆ ਰਹੇ ਸਨ। ਹਾਲਾਂਕਿ ਮੁੱਖ ਮੰਤਰੀ ਉਨ੍ਹਾਂ ਨੂੰ ਮਨਾਉਣ ਲਈ ਘਰ ਵੀ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Punjab Assembly election 2022, Punjab Assembly Polls, Punjab Assembly Polls 2022, Punjab Congress, Punjab Election 2022