Home /News /punjab /

Punjab Election 2022 : ਸੰਤ ਸਮਾਜ ਵੱਲੋਂ ਅਕਾਲੀ-ਬਸਪਾ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ

Punjab Election 2022 : ਸੰਤ ਸਮਾਜ ਵੱਲੋਂ ਅਕਾਲੀ-ਬਸਪਾ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ

 ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਮੀਟਿੰਗ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਕੀਤੀ। ਮੀਟਿੰਗ ਵਿੱਚ  ਅੱਜ  300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ  ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਹੋਰ ਪੜ੍ਹੋ ...
 • Share this:
  ਜਲੰਧਰ : ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਮੀਟਿੰਗ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਕੀਤੀ। ਮੀਟਿੰਗ ਵਿੱਚ  ਅੱਜ  300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ  ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਹੈ।

  ਸੰਤ ਸਮਾਜ ਦੇ ਫੈਸਲੇ ਦਾ ਐਲਾਨ ਕਰਦਿਆਂ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਹ ਫੈਸਲਾ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਲਿਆ ਹੈ, ਚਾਹੇ ਉਹ ਵਿਰਸਾ-ਏ-ਖਾਲਸਾ ਦੀ ਸਥਾਪਨਾ ਹੋਵੇ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਆਪਣੇ ਗੁਰੂਘਰਾਂ ਨੂੰ ਆਜ਼ਾਦ ਕਰਵਾਉਣ ਲਈ ਪੰਥ ਦੇ ਸੰਘਰਸ਼ ਦਾ ਹਿੱਸਾ ਹੈ ਅਤੇ ਅਕਾਲੀ ਦਲ ਨੇ ਪੰਥ ਦੇ ਹਿੱਤਾਂ ਦੇ ਨਾਲ-ਨਾਲ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ 'ਮੋਰਚਿਆਂ' ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਥਕ ਵਿਰਸੇ ਦੀ ਰਾਖੀ ਲਈ ਅਕਾਲੀ-ਬਸਪਾ ਗਠਜੋੜ ਦਾ ਸਾਥ ਦੇਣਾ ਜ਼ਰੂਰੀ ਹੈ।

  ਅੱਜ ਦੀ ਮੀਟਿੰਗ ਵਿਚ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਾਬਾ ਹਾਕਮ ਸਿੰਘ, ਬਾਬਾ ਬੁੱਢਾ ਸਿੰਘ ਜੀ ਨਿੱਕੇ ਘੁੰਮਣ ਵਾਲੇ, ਤਰਲੋਕ ਸਿੰਘ ਖਿਆਲੇ, ਸੁਰਜੀਤ ਸਿੰਘ ਘਨੂਰਕੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਅਵਤਾਰ ਸਿੰਘ ਧੂਲੇਕੋਟ ਵਾਲੇ ਆਦਿ ਪ੍ਰਮੁੱਖ ਸੰਤ ਹਾਜ਼ਰ ਸਨ ।
  Published by:Ashish Sharma
  First published:

  Tags: Assembly Elections 2022, Bsp, Punjab Assembly Polls, Punjab Assembly Polls 2022, Punjab Election 2022, Shiromani Akali Dal, Sukhbir Badal

  ਅਗਲੀ ਖਬਰ