ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜ਼ੁਬਾਨ ਨੇ ਉਨ੍ਹਾਂ ਦੀ ਮੁਸ਼ਕਿਲ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੰਘ ਸਿੱਧ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਸਿੱਧੂ ਨੂੰ 21 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਜੇਕਰ ਮੁਆਫੀ ਨਾ ਮੰਗੀ ਤਾਂ ਸਿੱਧੂ ਖਿਲਾਫ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ।
ਇਹ ਨੋਟਿਸ ਸਿੱਧੂ ਨੂੰ ਥਾਣਾ ਸਦਰ ਦੀ ਪੇਂਟ ਗਿੱਲੇ ਹੋਣ ਵਾਲੇ ਬਿਆਨ ਖ਼ਿਲਾਫ਼ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਚੰਦੇਲ ਨੇ ਵੀਡੀਓ ਜਾਰੀ ਕਰਕੇ ਸਿੱਧੂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਸੀ। ਚੰਦੇਲ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਨਾਲ ਨਾ ਹੁੰਦੀ ਤਾਂ ਰਿਕਸ਼ਾ ਚਾਲਕ ਵੀ ਸਿੱਧੂ ਦੀ ਗੱਲ ਨਹੀਂ ਸੁਣਦਾ।
ਡੀਐਸਪੀ ਦਿਲਸ਼ੇਰ ਚੰਦੇਲ ਲਈ ਐਡਵੋਕੇਟ ਰੰਜੀਵਨ ਸਿੰਘ ਨੇ ਕਿਹਾ ਕਿ ਸਿੱਧੂ ਨੇ ਸੁਲਤਾਨਪੁਰ ਲੋਧੀ ਰੈਲੀ ਦੌਰਾਨ ਇਤਰਾਜ਼ਯੋਗ ਗੱਲਾਂ ਕਹੀਆਂ ਸਨ। ਇਹ ਰੈਲੀ ਕਾਂਗਰਸ ਰੁੜੀਆ ਨਵਤੇਜ ਚੀਮਾ ਦੇ ਸਮਰਥਨ ਵਿੱਚ ਕੀਤੀ ਗਈ। ਜਿੱਥੇ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਖਗੁੰਰਾ ਮਾਰਿਆ ਤਾਂ SHO ਦੀ ਪੈਂਟ ਗਿੱਲੀ ਹੋ ਜਾਵੇਗੀ। ਚੰਦੇਲ ਨੇ ਦੱਸਿਆ ਕਿ ਜਦੋਂ ਇਹ ਗੱਲ ਕਹੀ ਗਈ ਤਾਂ ਸੁਰੱਖਿਆ ਲਈ ਕਾਫੀ ਪੁਲਸ ਮੁਲਾਜ਼ਮ ਮੌਜੂਦ ਸਨ। ਇਨ੍ਹਾਂ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਵੀ ਸਨ। ਸਿੱਧੂ ਦੀਆਂ ਗੱਲਾਂ ਸੁਣ ਕੇ ਭੀੜ ਹੱਸ ਪਈ ਅਤੇ ਉਥੇ ਮੌਜੂਦ ਪੁਲਿਸ ਮੁਲਾਜ਼ਮ ਵੀ ਸ਼ਰਮਸਾਰ ਹੋਏ। ਉਸ ਨੇ ਇਸ 'ਤੇ ਇਤਰਾਜ਼ ਜਤਾਉਂਦਿਆ ਮੁਆਫੀ ਮੰਗਣ ਲਈ ਆਖਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Navjot Sidhu, Punjab Congress, Punjab Election 2022, Punjab Police