Home /News /punjab /

Punjab Election 2022 : ਪੰਜਾਬ 'ਚ ਅੱਜ ਸ਼ਾਮ 6 ਵਜੇ ਬੰਦ ਹੋਵੇਗਾ ਚੋਣਾਂ ਦਾ ਰੌਲਾ ਰੱਪਾ, ਬਾਹਰੋਂ ਆਉਣ ਵਾਲੇ ਲੋਕਾਂ ਨੂੰ ਛੱਡਣਾ ਪਵੇਗਾ ਰਾਜ

Punjab Election 2022 : ਪੰਜਾਬ 'ਚ ਅੱਜ ਸ਼ਾਮ 6 ਵਜੇ ਬੰਦ ਹੋਵੇਗਾ ਚੋਣਾਂ ਦਾ ਰੌਲਾ ਰੱਪਾ, ਬਾਹਰੋਂ ਆਉਣ ਵਾਲੇ ਲੋਕਾਂ ਨੂੰ ਛੱਡਣਾ ਪਵੇਗਾ ਰਾਜ

ਫਾਈਲ ਫੋਟੋ

ਫਾਈਲ ਫੋਟੋ

ਪੰਜਾਬ ਦੇ ਸ਼ਰਾਬ ਦੇ ਠੇਕੇ ਅੱਜ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ ਨੂੰ ਵੋਟਾਂ ਪੈਣ ਤੱਕ ਬੰਦ ਰਹਿਣਗੇ। ਇਸ ਦੌਰਾਨ ਕਿਸੇ ਵੀ ਹੋਟਲ, ਕਲੱਬ ਜਾਂ ਹੋਰ ਥਾਵਾਂ 'ਤੇ ਸ਼ਰਾਬ ਪਰੋਸਣ 'ਤੇ ਵੀ ਪਾਬੰਦੀ ਰਹੇਗੀ।

  • Share this:
ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸ਼ਾਮ 6 ਵਜੇ ਚੋਣਾਂ ਦਾ ਰੌਲਾ ਪੈ ਜਾਵੇਗਾ। ਇਸ ਤੋਂ ਬਾਅਦ ਬਾਹਰੋਂ ਚੋਣ ਪ੍ਰਚਾਰ ਲਈ ਆਏ ਲੋਕਾਂ ਨੂੰ ਪੰਜਾਬ ਛੱਡਣਾ ਪਵੇਗਾ। ਪੰਜਾਬ ਵਿੱਚ ਸਿਰਫ਼ ਉਹੀ ਲੋਕ ਰਹਿ ਸਕਣਗੇ, ਜਿਹੜੇ ਇੱਥੋਂ ਦੇ ਵੋਟਰ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਰਹਿਣ ਲਈ ਕੋਈ ਬਹਾਨਾ ਨਹੀਂ ਚੱਲੇਗਾ। ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਪੰਜਾਬ ਦੇ ਹੋਟਲਾਂ, ਗੈਸਟ ਹਾਊਸਾਂ ਸਮੇਤ ਸਾਰੀਆਂ ਥਾਵਾਂ ਦੀ ਤਲਾਸ਼ੀ ਲਵੇਗੀ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਬਾਹਰ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਸ਼ਰਾਬ ਅਤੇ ਨਕਦੀ ਬਾਰੇ ਚੇਤਾਵਨੀ
ਪੰਜਾਬ 'ਚ ਚੋਣ ਪ੍ਰਚਾਰ ਖਤਮ ਹੁੰਦੇ ਹੀ ਸ਼ਰਾਬ ਅਤੇ ਨਕਦੀ ਦੀ ਵੰਡ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਚੋਣ ਕਮਿਸ਼ਨ ਦੇ ਰਿਟਰਨਿੰਗ ਅਫ਼ਸਰ, ਫਲਾਇੰਗ ਸਕੁਐਡ ਅਤੇ ਪੁਲਿਸ ਟੀਮਾਂ ਵੱਖ-ਵੱਖ ਵਿਧਾਨ ਸਭਾ ਸੀਟਾਂ 'ਤੇ ਚੈਕਿੰਗ ਸ਼ੁਰੂ ਕਰ ਦੇਣਗੀਆਂ। ਜਿਨ੍ਹਾਂ ਥਾਵਾਂ 'ਤੇ ਗਰੀਬ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ, ਉੱਥੇ ਆਉਣ-ਜਾਣ ਵਾਲੇ ਲੋਕਾਂ ਦੀ ਆਵਾਜਾਈ 'ਤੇ ਵੀ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਬਾਰਡਰ 'ਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ ਤਾਂ ਜੋ ਸ਼ਰਾਬ ਨਾ ਵੰਡੀ ਜਾ ਸਕੇ।

ਪੰਜਾਬ ਵਿੱਚ 48 ਘੰਟੇ ਡਰਾਈ ਡੇ
ਇਸ ਤੋਂ ਇਲਾਵਾ ਪੰਜਾਬ ਦੇ ਸ਼ਰਾਬ ਦੇ ਠੇਕੇ ਅੱਜ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ ਨੂੰ ਵੋਟਾਂ ਪੈਣ ਤੱਕ ਬੰਦ ਰਹਿਣਗੇ। ਇਸ ਦੌਰਾਨ ਕਿਸੇ ਵੀ ਹੋਟਲ, ਕਲੱਬ ਜਾਂ ਹੋਰ ਥਾਵਾਂ 'ਤੇ ਸ਼ਰਾਬ ਪਰੋਸਣ 'ਤੇ ਵੀ ਪਾਬੰਦੀ ਰਹੇਗੀ। ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲਾ ਦਿਨ ਵੀ ਡਰਾਈ ਡੇ ਹੀ ਰਹੇਗਾ।
Published by:Ashish Sharma
First published:

Tags: Assembly Elections 2022, Punjab Assembly Polls, Punjab Assembly Polls 2022, Punjab Election 2022

ਅਗਲੀ ਖਬਰ