
ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਿਲ ਕਰਦੇ ਹੋਏ ਕਾਂਗਰਸ ਉਮੀਦਵਾਰ ਜਟਾਣਾ ਅਤੇ ਉਨਾਂ ਦੀ ਧਰਮਪਤਨੀ
Munish Garg
ਤਲਵੰਡੀ ਸਾਬੋ - ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਭਰਨ ਦੀ ਚੱਲ ਰਹੀ ਪ੍ਰਕ੍ਰਿਆ ਦੌਰਾਨ ਅੱਜ ਤੀਜੇ ਦਿਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਸਮੇਤ ਕੁੱਲ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਿਲ ਕੀਤੇ। ਅੱਜ ਨਗਰ ਕੌਂਸਲ ਦਫਤਰ ਤਲਵੰਡੀ ਸਾਬੋ ਵਿਖੇ ਐੱਸ.ਡੀ.ਐੱਮ ਕਮ ਚੋਣ ਅਧਿਕਾਰੀ ਆਕਾਸ਼ ਬਾਂਸਲ ਕੋਲ ਸਭ ਤੋਂ ਪਹਿਲਾਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਿਲ ਕੀਤੇ। ਉਨਾਂ ਦੀ ਧਰਮਪਤਨੀ ਨਵਪ੍ਰੀਤ ਕੌਰ ਜਟਾਣਾ ਨੇ ਉਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਿਲ ਕੀਤੇ।
ਨਾਮਜ਼ਦਗੀ ਪਰਚਾ ਭਰਨ ਉਪਰੰਤ ਚੋਣ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਖੁਸ਼ਬਾਜ ਸਿੰਘ ਜਟਾਣਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ 111 ਦਿਨਾਂ ਦੀ ਸਰਕਾਰ ਵਿੱਚ ਕੀਤੇ ਬੇਮਿਸਾਲ ਕੰਮਾਂ ਨੂੰ ਦੇਖਦਿਆਂ ਅਤੇ ਨਵਜੋਤ ਸਿੰਘ ਸਿੱਧੂ ਪ੍ਰਧਾਨ ਪੰਜਾਬ ਕਾਂਗਰਸ ਦੀ ਯੋਗ ਅਗਵਾਈ ਨੂੰ ਦੇਖਦਿਆਂ ਪੰਜਾਬ ਦੇ ਲੋਕ ਫਿਰ ਤੋਂ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ।ਉਨਾਂ ਕਿਹਾ ਕਿ ਉਹ ਕੀਤੇ ਗਏ ਵਿਕਾਸ ਦੇ ਨਾਂ ਤੇ ਵੋਟ ਮੰਗਣਗੇ।
ਦੂਜੇ ਪਾਸੇ ਅੱਜ ਚੋਣ ਅਧਿਕਾਰੀ ਕੋਲ ਲੋਕ ਅਧਿਕਾਰ ਲਹਿਰ ਦੇ ਆਗੂ ਮਾ.ਤੇਜਿੰਦਰ ਸਿੰਘ ਨੇ ਜਨ ਆਸਰਾ ਪਾਰਟੀ ਦੇ ਉਮੀਦਵਾਰ ਵਜੋਂ ਕਾਗਜ਼ ਦਾਖਿਲ ਕੀਤੇ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨਾਂ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਅਤੇ ਰਵਾਇਤੀ ਪਾਰਟੀਆਂ ਦੀ ਤਰਜ਼ ਤੇ ਚੱਲ ਰਹੀ ਆਮ ਆਦਮੀ ਪਾਰਟੀ ਨੂੰ ਨਕਾਰ ਕੇ ਲੋਕ ਚੰਗੇ ਸ਼ਾਸਨ ਦੀ ਆਸ ਵਿੱਚ ਉਨਾਂ ਦਾ ਸਾਥ ਦੇਣਗੇ।ਦੂਜੇ ਪਾਸੇ ਆਜ਼ਾਦ ਉਮੀਦਵਾਰ ਵਜੋਂ ਅਮਨਿੰਦਰ ਸਿੰਘ ਅਤੇ ਸੁਖਪ੍ਰੀਤ ਸਿੰਘ ਦੇ ਦੋ ਨੌਜਵਾਨਾਂ ਨੇ ਵੀ ਆਪਣੇ ਨਾਮਜ਼ਦਗੀ ਪਰਚੇ ਚੋਣ ਅਧਿਕਾਰੀ ਕੋਲ ਭਰੇ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।