• Home
 • »
 • News
 • »
 • punjab
 • »
 • PUNJAB ELECTION 2022 I WILL QUIT POLITICS IF I FIND EVIDENCE OF DRUGS AGAINST MAJITHIA SUKHBIR BADAL

Punjab Election 2022: ਜੇਕਰ ਮਜੀਠੀਆ ਖਿਲਾਫ ਨਸ਼ੇ ਦਾ ਇੱਕ ਵੀ ਸਬੂਤ ਮਿਲਿਆ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ :  ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਵੀ ਡਰੱਗ ਸਬੂਤ ਮਿਲਿਆ ਤਾਂ ਉਹ ਸਿਆਸਤ ਛੱਡ ਦੇਣਗੇ।

ਜੇਕਰ ਮਜੀਠੀਆ ਖਿਲਾਫ ਨਸ਼ੇ ਦਾ ਇੱਕ ਵੀ ਸਬੂਤ ਮਿਲਿਆ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ :  ਸੁਖਬੀਰ ਬਾਦਲ (file photo)

 • Share this:
  ਚੰਡੀਗੜ੍ਹ-  ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਚੋਣਾਂ ਨੇ ਸਿਆਸਤ ਗਰਮਾਈ ਹੋਈ ਹੈ। ਬੀਤੇ ਦਿਨ ਹਾਈਕੋਰਟ ਨੇ ਬਿਕਰਮ ਮਜੀਠਿਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਅੱਜ ਉਚ ਅਦਾਲਤ ਨੇ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ 3 ਦਿਨ ਲਈ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਤਿੰਨ ਦਿਨਾਂ ਤੱਕ ਐਨਡੀਪੀਐਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਵੀ ਡਰੱਗ ਸਬੂਤ ਮਿਲਿਆ ਤਾਂ ਉਹ ਸਿਆਸਤ ਛੱਡ ਦੇਣਗੇ।

  ਅੱਜ ਸੁਖਬੀਰ ਬਾਦਲ ਨੇ ਲੁਧਿਆਣਾ ਵਿਖੇ ਆਪਣੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਆਏ ਸਨ। ਪ੍ਰੈਸ ਕਾਨਫਰੰਸ ਦੌਰਾਨ ਚੰਨੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਨ ਦੀ ਸਾਜ਼ਿਸ਼ ਰਚੀ ਹੈ ਅਤੇ ਡੀਜੀਪੀ ਚਟੋਪਾਧਿਆਏ ਇਸ ਸਾਜ਼ਿਸ਼ ਦੇ ਮਾਸਟਰਮਾਈਂਡ ਹਨ। ਚਟੋਪਾਧਿਆਏ ਅਤੇ CM ਚਰਨਜੀਤ ਸਿੰਘ ਚੰਨੀ ਬਾਦਲ, ਮੇਰੇ ਤੇ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਲਈ ਅਧਿਕਾਰੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰ ਰਹੇ ਸਨ। ਉਨ੍ਹਾਂ ਅਫ਼ਸਰਾਂ ’ਤੇ ਦਬਾਅ ਪਾ ਕੇ ਦੋ ਡੀਜੀਪੀਜ਼ ਨੂੰ ਹਟਾ ਦਿੱਤਾ ਗਿਆ। ਚਟੋਪਾਧਿਆਏ ਡਰੱਗ ਮਾਫੀਆ ਹੈ।

  ਉਨ੍ਹਾਂ ਦਾਅਵਾ ਕੀਤਾ ਹੈ ਕਿ ਡਰੱਗ ਮਾਮਲੇ 'ਚ ਸਿਧਾਰਥ ਚਟੋਪਾਧਿਆਏ ਦਾ ਨਾਂ ਸਾਹਮਣੇ ਆਇਆ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਜੇਕਰ ਸਿਧਾਰਥ ਚਟੋਪਾਧਿਆਏ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਸਾਰੀਆਂ ਗੱਲਾਂ ਸਾਹਮਣੇ ਆ ਜਾਣਗੀਆਂ ਕਿ ਕਿਵੇਂ ਸਿਧਾਰਥ ਚਟੋਪਾਧਿਆਏ ਰੇਤ ਮਾਫੀਆ ਦਾ ਕੰਮ ਕਰਵਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੈਸੇ ਦੇ ਰਿਹਾ ਹੈ।
  Published by:Ashish Sharma
  First published: