
Punjab Election 2022: ਰਾਜਨੀਤੀ ਛੱਡ ਦਿਆਂਗਾ ਜੇ ਮੇਰਾ ਮੁੰਡਾ ਨਵਤੇਜ ਚੀਮਾ ਤੋਂ ਹਾਰ ਗਿਆ : ਰਾਣਾ ਗੁਰਜੀਤ ਸਿੰਘ (file photo)
ਸੁਲਤਾਨਪੁਰ ਲੋਧੀ ਵਿੱਚ ਕਾਂਗਰਸੀ ਉਮੀਦਵਾਰ ਨੂੰ ਸਾਬਕਾ ਕਾਂਗਰਸੀ ਰਾਣਾ ਗੁਰਜੀਤ ਸਿੰਘ ਦਾ ਮੁੰਡਾ ਰਾਣਾ ਇੰਦਰ ਪ੍ਰਤਾਪ ਨੂੰ ਟੱਕਰ ਦੇਣ ਲਈ ਆਜ਼ਾਦ ਖੜਾ ਹੋਇਆ ਹੈ। ਰਾਣਾ ਗੁਰਜੀਤ ਸਿੰਘ ਵੀ ਆਪਣੇ ਮੁੰਡੇ ਲਈ ਚੋਣ ਪ੍ਰਚਾਰ ਕਰਦੇ ਵਿਖਾਈ ਦੇ ਰਹੇ ਹਨ। ਵੀਰਵਾਰ ਉਨ੍ਹਾਂ ਵੱਲੋਂ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਜੱਦੀ ਪਿੰਡ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਜ਼ਿੰਦਗੀ ਵਿੱਚ ਕਦੇ ਵੀ ਰਾਜਨੀਤੀ ਨਹੀਂ ਕਰਨਗੇ, ਜੇਕਰ ਉਨ੍ਹਾਂ ਦੇ ਮੁੰਡੇ ਨੂੰ ਨਵਤੇਜ ਸਿੰਘ ਚੀਮਾ ਤੋਂ ਘੱਟ ਵੋਟਾਂ ਪਈਆਂ।
ਵੀਰਵਾਰ ਪ੍ਰਚਾਰ ਦੌਰਾਨ ਰਾਣਾ ਗੁਰਜੀਤ ਨੇ ਕਿਹਾ ਕਿ ਉਨ੍ਹਾਂ ਦਾ ਮੁੰਡਾ ਜਿੱਤ ਹਾਸਲ ਕਰੇਗਾ ਅਤੇ ਜੇਕਰ ਉਨ੍ਹਾਂ ਦੇ ਮੁੰਡੇ ਨੂੰ ਕਾਂਗਰਸੀ ਉਮੀਦਵਾਰ ਦੇ ਮੁਕਾਬਲੇ ਘੱਟ ਵੋਟਾਂ ਪਈਆਂ ਤਾਂ ਉਹ ਰਾਜਨੀਤੀ ਕਰਨਾ ਹੀ ਛੱਡ ਦੇਣਗੇ। ਦੱਸਣਯੋਗ ਹੈ ਕਿ ਕਾਂਗਰਸ ਦੀ ਕਾਟੋ ਕਲੇਸ਼ ਚ ਦੋਆਬੇ ਦੇ ਚਾਰ ਵਿਧਾਇਕਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਖਿਲਾਫ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ। ਪਰ ਇਸ ਸਭ ਦੇ ਬਾਵਜੂਦ ਵੀ ਅੱਜ ਰਾਣਾ ਗੁਰਜੀਤ ਸਿੰਘ ਆਪਣੇ ਪੁੱਤਰ ਇੰਦਰ ਪ੍ਰਤਾਪ ਦੇ ਹੱਕ ਵਿਚ ਪ੍ਰਚਾਰ ਕਰਨਾ ਸ਼ੁਰੂ ਕਰ ਦਿਤਾ।
ਦੱਸ ਦਈਏ ਕਿ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇਦਰਪ੍ਰਤਾਪ ਵੱਲੋਂ ਸੁਲਤਾਨਪੁਰ ਲੋਧੀ ਤੋਂ ਆਜਾਦ ਚੋਣ ਲੜਨ ਦੇ ਐਲਾਨ ਤੋਂ ਬਾਅਦ ਕੁਝ ਵਿਧਾਇਕਾਂ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਬਾਅਦ ਰਾਣਾ ਗੁਰਜੀਤ ਨੇ ਆਖਿਆ ਹੈ ਕਿ ਚਾਰਾਂ ਵਿਧਾਇਕਾਂ ਨੂੰ ਚੈਲੰਜ ਦਿੰਦਾ ਹੈ ਕਿ ਹਿੰਮਤ ਹੈ ਤਾਂ ਉਹਨਾਂ ਦੇ ਹਲਕੇ ਵਿੱਚ ਆ ਕੇ ਰਾਣਾ ਨੂੰ ਹਰਾ ਦੇਣ। ਰਾਣਾ ਨੇ ਕਿਹਾ ਇਹਨਾਂ ਚਿੱਠੀਆਂ ਨਾਲ ਉਹਨਾਂ ਨੂੰ ਕੋਈ ਫਰਕ ਨਹੀਂ ਕਿਉਂਕਿ ਉਹਨਾਂ ਹਮੇਸਾ ਕਾਂਗਰਸ ਨੂੰ ਮਜ਼ਬੂਤ ਹੀ ਕੀਤਾ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।