Home /News /punjab /

Punjab Election 2022: ਪੰਜਾਬ 'ਚ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਕਾਂਗਰਸ ਨੇ ਚੰਨੀ ਨੂੰ CM ਬਣਾਉਣ ਦਾ ਐਲਾਨ ਕੀਤਾ : ਮਾਇਆਵਤੀ

Punjab Election 2022: ਪੰਜਾਬ 'ਚ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਕਾਂਗਰਸ ਨੇ ਚੰਨੀ ਨੂੰ CM ਬਣਾਉਣ ਦਾ ਐਲਾਨ ਕੀਤਾ : ਮਾਇਆਵਤੀ

ਆਖਿਆ, ਚੋਣਾਂ ਤੋਂ ਬਾਅਦ ਚੰਨੀ ਨੁੰ ਖੁੱਡੇ ਲਗਾ ਦਿੱਤਾ ਜਾਵੇਗਾ

ਆਖਿਆ, ਚੋਣਾਂ ਤੋਂ ਬਾਅਦ ਚੰਨੀ ਨੁੰ ਖੁੱਡੇ ਲਗਾ ਦਿੱਤਾ ਜਾਵੇਗਾ

ਕਿਹਾ ਕਿ ਚੋਣਾਂ ਤੋਂ ਬਾਅਦ ਚੰਨੀ ਨੁੰ ਖੁੱਡੇ ਲਗਾ ਦਿੱਤਾ ਜਾਵੇਗਾ

  • Share this:
    ਨਵਾਂਸ਼ਹਿਰ : ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਮੌਜੂਦਾ ਚੋਣਾਂ ਵਿਚ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਵਜੋਂ ਐਲਾਨਣਾ ਪੰਜਾਬ ਵਿਚ ਇਸਦੇ ਡੁੱਬਦੇੇ ਬੇੜੇ ਨੂੰ ਬਚਾਉੁਣ ਲਈ ਘਬਰਾਹਟ ਵਿਚ ਚੁੱਕਿਆ ਗਿਆ ਕਦਮ ਹੈ।
    ਬਸਪਾ ਮੁਖੀ ਜਿਹਨਾਂ ਨੇ ਇਥੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਵਿਸ਼ਾਲ ਇਕੱਠ ਨੁੰ ਸੰਬੋਧਨ ਕੀਤਾ, ਨੇ ਕਿਹਾ ਕਿ ਕਾਂਗਰਸ ਪਾਰਟੀ ਨੁੰ ਸਿਰਫ ਚੋਣਾਂ ਵੇਲੇ ਦਲਿਤ ਚੇਤੇ ਆਉਂਦੇ ਹਲ। ਉਹਨਾਂ ਕਿਹਾ ਕਿ ਜਦੋਂ ਚੋਣਾਂ ਖਤਮ ਹੋ ਗਈਆਂ ਤਾਂ ਚਰਨਜੀਤ ਚੰਨੀ ਨੁੰ ਖੁੁੱਡੇ ਲਗਾ ਦਿੱਤਾ ਜਾਵੇਗਾ ਤੇ ਉਂਝ ਵੀ ਉਹ ਦਿੱਲੀ ਤੋਂ ਰਿਮੋਰਟ ਕੰਟਰੋਲ ਨਾਲ ਚਲਾਏ ਜਾ ਰਹੇ ਹਨ।

    ਕੁਮਾਰੀ ਮਾਇਆਵਤੀ ਨੇ ਚੰਨੀ ਨੂੰ ਕਿਹਾ ਕਿ ਉਹ ਸਮਝਣ ਕਿ ਉਹਨਾਂ ਨੁੰ ਪਾਰਟੀ ਵਿਚ ਕਿਉਂ ਪ੍ਰੋੋਮੋਟ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਹਮੇਸ਼ਾ ਚੋਣਾਂ ਵੇਲੇ ਦਲਿਤਾਂ ਨੁੰ ਵਰਤਦੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਚੰਗਾ ਹੁੰਦਾ ਜੇਕਰ ਸ੍ਰੀ ਚੰਨੀ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਬਣਨ ਤੋਂ ਬਾਅਦ ਗੁਰੂ ਰਵੀਦਾਸ ਜੀ ਦਾ ਆਸ਼ੀਰਵਾਦ ਲੈਂਦੇ। ਉਹਨਾਂ ਕਿਹਾ ਕਿ ਮੈਂ ਰਵੀਦਾਸ ਸਮਾਜ ਨੂੰ ਅਪੀਲ ਕਰਦੀ ਹਾਂ ਕਿ ਉਹ ਸ੍ਰੀ ਚੰਨੀ ਨੁੰ ਗੁਰੂ ਰਵੀਦਾਸ ਜੀ ਦੀ ਅਹਿਮੀਅਤ ਮਹਿਸੁਸ ਕਰਵਾਉਣ।

    ਬਸਪਾ ਪ੍ਰਧਾਨ ਨੇ ਭਰੋਸਾ ਪ੍ਰਗਟ ਕੀਤਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਹੂੰਝਾ ਫੇਰ ਜਿੱਤ ਹਾਸਲ ਕਰੇਗਾ। ਉਹਨਾਂ ਕਿਹਾ ਕਿ ਅਸੀਂ ਸ੍ਰੀ ਸੁਖਬੀਰ ਬਾਦਲ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੈ। ਉਹਨਾਂ ਕਿਹਾ ਕਿ ਉਹਨਾਂ ਨੁੰ ਵਿਸ਼ਵਾਸ ਹੈ ਕਿ ਸ੍ਰੀ ਬਾਦਲ ਅਗਲੇ ਮੁੱਖ ਮੰਤਰੀ ਵਜੋਂ ਵਿਸ਼ੇਸ਼ ਸਕੀਮਾਂ ਸ਼ੁਰੂ ਕਰਨਗੇ ਜਿਹਨਾਂ ਸਦਕਾ ਸਮਾਜ ਦੇ ਕਮਜੋੋਰ ਵਰਗਾਂ ਦੇ ਜੀਵਨ ਵਿਚ ਸੁਧਾਰ ਹੋ ਸਕੇਗਾ।

    ਇਸ ਮੌਕੇ ਇਕ ਸੰਦੇਸ਼ ਵਿਚ ਕੁਮਾਰੀ ਮਾਇਆਵਤੀ ਨੇ ਕਿਹਾ ਕਿ ਦੇਸ਼ ਭਰ ਵਿਚ ਕਾਂਗਰਸ ਇਕ ਕੁਦਰਤੀ ਮੌਤ ਮਰ ਰਹੀ ਹੈ ਤੇ ਪੰਜਾਬ ਵਿਚ ਇਸਦੇ ਦਿਨ ਥੋੜ੍ਹੇ ਰਹਿ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਦਾ ਵੀ ਸਫਾਇਆ ਹੋ ਰਿਹਾ ਹੈ। ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਭਾਜਪਾ ਦੀ ਮਾਨਸਿਕਤਾ ਕਾਰਪੋਰੇਟ ਹੈ ਤੇ ਇਸਦਾ ਵੀ ਹਸ਼ਰ ਕਾਂਗਰਸ ਪਾਰਟੀ ਵਾਲਾ ਹੋਵੇਗਾ।

    ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਕੁਮਾਰੀ ਮਾਇਆਵਤੀ ਨੇ ਕਿਹਾ ਕਿ ਲੋਕਾਂ ਨੁੰ ਪੰਜਾਬ ਵਿਚ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਕਰਨ ਤੋਂ ਪਹਿਲਾਂ ਦਿੱਲੀ ਵਿਚ ਇਸਦੇ ਹਾਲਾਤ ਖੁਦ ਵੇਖਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕੋਰੋਨਾ ਮਹਾਮਾਰੀ ਵੇਲੇ ਦਿੱਲੀ ਵਿਚ ਰਹਿੰਦੇ ਲੱਖਾਂ ਲੋਕਾਂ ਨੂੰ ਕੌਮੀ ਰਾਜਧਾਨੀ ਛੱਡਣ ਲਈ ਮਜਬੂਰ ਕੀਤਾ। ਉਹਨਾਂ ਕਿਹਾ ਕਿ ਇਹ ਆਪਣੇ ਹੀ ਨਾਗਰਿਕਾਂ ਦਾ ਖਿਆਲ ਨਹੀਂ ਰੱਖ ਸਕੀ। ਇਸਦੇ ਹਸਪਤਾਲਾਂ ਦਾ ਹਾਲ ਸਭ ਨੇ ਵੇਖਿਆ ਹੈ। ਸਸਤੀ ਬਿਜਲੀ ਦੇ ਇਸਦੇ ਦਾਅਵੇ ਵੀ ਮੂਧੇ ਮੂੰਹ ਡਿੱਗੇ ਹਨ ਤੇ ਇਹ ਬੇਨਕਾਬ ਹੋ ਗਈ ਹੈ।

    ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਮਾਰੀ ਮਾਇਆਵਤੀ ਦੇ ਪੰਜਾਬ ਦੌਰੇ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਦੀ ਸੁਨਾਮੀ ਸੂਬੇ ਵਿਚ ਹੂੰਝਾ ਫੇਰੇਗੀ। ਉਹਨਾਂ ਕਿਹਾ ਕਿ ਪੰਜਾਬੀ ਕਾਂਗਰਸ ਪਾਰਟੀ ਵੱਲੋਂ ਠੱਗੇ ਮਹਿਸੂਸ ਕਰ ਰਹੇ ਹਨ ਜਿਸਨੇ ਪੰਜ ਸਾਲਾਂ ਵਿਚ ਕੱਖ ਨਹੀਂ ਕੀਤਾ ਤੇ ਇਹ ਪੰਜ ਸਾਲ ਬਰਬਾਦ ਕਰ ਦਿੱਤੇ। ਇਸਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਰੰਭੀਆਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਬੰਦ ਕਰ ਦਿੱਤੀਆਂ ਜਾਂ ਫਿਰ ਉਹਨਾਂ ਵਿਚ ਕਟੌਤੀ ਕਰ ਦਿੱਤੀ। ਉਹਨਾਂ ਕਿਹਾ ਕਿ ਲੱਖਾਂ ਨੀਲੇ ਕਾਰਡ ਤੇ ਬੁਢਾਪਾ ਪੈਨਸ਼ਨਾਂ ਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਗਏ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬੀ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਨਹੀਂ ਕਰ ਸਕਦੇ ਜਿਸਦਾ ਏਜੰਡਾ ਪੰਜਾਬ ਵਿਰੋਧੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ। ਕੇਜਰੀਵਾਲ ਨੇ ਮੁੱਖ ਮੁੱਦਿਆਂ ’ਤੇ ਸੁਪਰੀਮ ਕੋਰਟ ਵਿਚ ਪੰਜਾਬ ਵਿਰੋਧੀ ਸਟੈਂਡ ਲਿਆ ਤੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਰਿਆਣਾ ਤੇ ਦਿੱਲੀ ਲਈ ਹਿੱਸਾ ਮੰਗਿਆ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।

    ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜਿਹੜੇ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦਿੱਤੇ ਜਾਣਗੇ, ਸਾਰੇ ਘਰੇਲੂ ਬਿਜਲੀ ਖਪਤਕਾਰਾਂ ਨੁੰ 400 ਯੁਨਿਟ ਬਿਜਲੀ ਹਰ ਮਹੀਨੇ ਮੁਫਤ ਦਿੱਤੀ ਜਾਵੇਗੀ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਹੋਵੇਗਾ, ਵਿਦਿਆਰਥੀਆਂ ਲਈ ਵਿਆਜ਼ ਮੁਕਤ 10 ਲੱਖ ਦਾ ਕਰਜ਼ਾ ਉਚੇਰੀ ਸਿੱਖਿਆ ਵਾਸਤੇ ਲੈਣ ਦੀ ਸਹੂਲਤ ਹੋਵੇਗਾ ਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਹਨਾਂ ਇਹ ਵੀ ਐਲਾਨ ਕੀਤਾ ਕਿ ਬੇਘਰਿਆਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਅਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਵਾਲੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਹੇ ਜਾਣਗੇ। ਇਸ ਰੈਲੀ ਨੁੰ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਹੋਰ ਸੀਨੀਅਰ ਆਗੂਆਂ ਨੇ ਵੀ ਸੰਬੋਧਨ ਕੀਤਾ।
    Published by:Ashish Sharma
    First published:

    Tags: Assembly Elections 2022, Bsp, Punjab Assembly Polls, Punjab Assembly Polls 2022, Punjab Election 2022, Shiromani Akali Dal

    ਅਗਲੀ ਖਬਰ