ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਚੱਢਾ ਨੇ ਚੋਣ ਕਮਿਸ਼ਨ ਪੰਜਾਬ 'ਤੇ ਸਵਾਲ ਚੁੱਕੇ ਹਨ। ਚੋਣ ਕਮਿਸ਼ਨ ਪੰਜਾਬ 'ਚ ਇਕ ਨਵੀਂ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਨਿਯਮਾਂ 'ਚ ਬਦਲਾਅ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਇਕ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰਡ ਕਰਨਾ ਚਾਹੁੰਦਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੀ ਵੋਟਾਂ ਕੱਟੀਆਂ ਜਾ ਸਕਣ।
ਉਨ੍ਹਾਂ ਦੋਸ਼ ਲਾਇਆ ਕਿ ਪਹਿਲਾ ਅਕਾਲੀ ਦਲ, ਕਾਂਗਰਸ ਪਾਰਟੀ ਨੇ ਆਪਣੀ ਪੂਰੀ ਵਾਹ ਲਾਈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਰੋਕਿਆ ਜਾ ਸਕੇ। ਬੀਜੇਪੀ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਉਣ ਨੂੰ ਰੋਕਣ ਲਈ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਸਵਾਲ ਕੀਤਾ ਕਿ ਅਜਿਹੀ ਕੀ ਲੋੜ ਪੈ ਗਈ ਕਿ ਚੋਣ ਵਿਚਕਾਰ ਨਵੀਂ ਪਾਰਟੀ ਦੀ ਰਜਿਸਟਰੇਸ਼ਨ ਲਈ ਇਹ ਕਦਮ ਚੁੱਕੇ ਗਏ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।