• Home
 • »
 • News
 • »
 • punjab
 • »
 • PUNJAB ELECTION 2022 NOMINATION PAPERS FILED BY 8 CANDIDATES IN MANSA DISTRICT ELECTION OFFICER

Punjab Election 2022: ਮਾਨਸਾ 'ਚ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ : ਜ਼ਿਲਾ ਚੋਣ ਅਫ਼ਸਰ

ਮਾਨਸਾ ਜ਼ਿਲੇ ਅੰਦਰ ਸ਼ਨੀਵਾਰ ਨੂੰ 08 ਉਮੀਦਵਾਰਾਂ ਨੇ ਭਰੇ ਨਾਮਜਦਗੀਆਂ ਪੱਤਰ : ਜ਼ਿਲਾ ਚੋਣ ਅਫ਼ਸਰ

Punjab Election 2022: ਮਾਨਸਾ 'ਚ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ : ਜ਼ਿਲਾ ਚੋਣ ਅਫ਼ਸਰ

 • Share this:
  Baldev sharma

  ਮਾਨਸਾ - ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਿਲੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ 08 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 96-ਮਾਨਸਾ ਤੋਂ ਅਜਾਦ ਉਮੀਦਵਾਰ ਸੁਖਵਿੰਦਰ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸ਼੍ਰੀਮਤੀ ਆਸ਼ਾ ਰਾਣੀ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।

  ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਸੇ ਤਰਾਂ ਵਿਧਾਨ ਸਭਾ ਹਲਕਾ 97-ਸਰਦੂਲਗੜ ਤੋਂ ਗੁਰਮੀਤ ਸਿੰਘ ਨੇ ਆਜਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ 98-ਬੁਢਲਾਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਡਾ. ਨਿਸ਼ਾਨ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਕਿਸ਼ਨ ਸਿੰਘ ਚੌਹਾਨ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਭੋਲਾ ਸਿੰਘ, ਪੰਜਾਬ ਲੋਕ ਕਾਂਗਰਸ ਪਾਰਟੀ ਤੋਂ ਸੁਖਪਾਲ ਕੌਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਰਨੈਲ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

  ਜਿਲਾ ਚੋਣ ਅਫਸਰ ਨੇ ਦੱਸਿਆ ਕਿ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ 2022 ਹੋਵੇਗੀ  ਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪੂਰੇ ਅਮਨ ਤਰੀਕੇ ਨਾਲ ਨੇਪਰੇ ਚਾੜਿਆ ਜਾਵੇਗਾ ਜਿਸ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਲਗਾਤਾਰ ਡਿਊਟੀ ਤਨਦੇਹੀ ਨਾਲ ਨਿਭਾ ਰਿਹਾ ਹੈ ਵੋਟਿੰਗ ਦੇ ਲਈ ਪਿੰਡਾਂ ਵਿੱਚ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਕਾਰਨ ਬੋਟਿੰਗ ਵਾਲੇ ਦਿਨ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ  
  Published by:Ashish Sharma
  First published: