Home /News /punjab /

Punjab Election 2022: ਚੋਣ ਜ਼ਾਬਤੇ ਦੀ ਉਲੰਘਣਾ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ

Punjab Election 2022: ਚੋਣ ਜ਼ਾਬਤੇ ਦੀ ਉਲੰਘਣਾ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ

Punjab Election 2022: ਚੋਣ ਜ਼ਾਬਤੇ ਦੀ ਉਲੰਘਣਾ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ

Punjab Election 2022: ਚੋਣ ਜ਼ਾਬਤੇ ਦੀ ਉਲੰਘਣਾ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ

ਖਰੜ ਦੇ ਐਸਡੀਐਮ ਵੱਲੋਂ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।

 • Share this:
  ਖਰੜ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਖਰੜ ਵਿੱਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ। ਇਸ ਦੌਰਾਨ ਆਪ ਸੁਪਰੀਮੋ ਕੇਜਰੀਵਾਲ ਨੇ ਖਰੜ ਵਾਸੀਆਂ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਐਮਪੀ ਭਗਵੰਤ ਮਾਨ ਵੀ ਹਾਜ਼ਰ ਸਨ। ਪਰ ਆਪ ਨੂੰ ਘਰ-ਘਰ ਜਾ ਕੇ ਚੋਣ ਮੁਹਿੰਮ ਚਲਾਉਣਾ ਮਹਿੰਗਾ ਪੈ ਗਿਆ ਹੈ। ਖਰੜ ਦੇ ਐਸਡੀਐਮ ਵੱਲੋਂ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।

  ਦੱਸਣਯੋਗ ਹੈ ਅੱਜ ਖਰੜ ਵਿੱਚ ਕੇਜਰੀਵਾਲ ਡੋਰ-ਟੂ-ਡੋਰ ਚੋਣ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਆਪ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਐਸਡੀਐਮ ਨੇ ਨੋਟਿਸ ਜਾਰੀ ਕਰਕੇ 24 ਘੰਟੇ ਦੇ ਅੰਦਰ ਜਵਾਬ ਦਾਖਲ ਕਰਨ ਲਈ ਆਖਿਆ ਹੈ ਕਿ ਚੋਣ ਪ੍ਰਚਾਰ ਦੌਰਾਨ 5 ਤੋਂ ਜ਼ਿਆਦਾ ਵਿਅਕਤੀ ਕਿਉਂ ਸੀ।  ਅੱਜ ਪੰਜਾਬ ਵਿਧਾਨ ਸਭਾ ਚੋਣਾਂ(Punjab assembly election) ਲਈ ਆਮ ਆਦਮੀ ਪਾਰਟੀ ਦੇ 10-ਨੁਕਾਤੀ ਏਜੰਡੇ ਦਾ ਖੁਲਾਸਾ ਕੀਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਸੂਬੇ ਵਿੱਚ ਰੁਜ਼ਗਾਰ (employment) ਦੇ ਮੌਕੇ ਪੈਦਾ ਕਰਨ 'ਤੇ ਧਿਆਨ ਕੇਂਦਰਿਤ ਕਰੇਗੀ। ਕੇਜਰੀਵਾਲ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ''ਅਸੀਂ ਸੂਬੇ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ 10 ਸੂਤਰੀ 'ਪੰਜਾਬ ਮਾਡਲ' ਤਿਆਰ ਕੀਤਾ ਹੈ, ਜੇਕਰ 'ਆਪ' ਦੀ ਸਰਕਾਰ ਆਉਂਦੀ ਹੈ ਤਾਂ ਅਸੀਂ ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਜਿਹੜੇ ਨੌਜਵਾਨ ਰੁਜ਼ਗਾਰ ਲਈ ਦੇਸ਼ ਛੱਡ ਕੈਨੇਡਾ ਚਲੇ ਗਏ ਨੇ, ਉਹ ਵੀ ਅਗਲੇ 5 ਸਾਲਾਂ ਵਿੱਚ ਵਾਪਸ ਆ ਜਾਣਗੇ।
  Published by:Ashish Sharma
  First published:

  Tags: AAP Punjab, Arvind Kejriwal, Kharar, Punjab Election 2022

  ਅਗਲੀ ਖਬਰ