ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਆਨਲਾਈਨ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਕਰਨ ਦੇ ਨਾਲ-ਨਾਲ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ’ਤੇ ਯੂਪੀ ਸਰਕਾਰ ਤੇ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਗਈ।
ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉੱਪਰ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਬਾਰੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਕਰਨ ’ਤੇ ਸੰਘਰਸ਼ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਸ਼ਾਂਤਮਈ ਤਰੀਕੇ ਨਾਲ ਸੜਕਾਂ ਕਿਨਾਰੇ ਖੜ੍ਹ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਤੇ ਉਸ ਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ-ਨਾਲ ਸਬਕ ਸਿਖਾਉਣ ਲਈ ਲੋਕਾਂ ਵੱਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 14 ਤਰੀਕ ਨੂੰ ਪਿੰਡਾਂ ਵਿੱਚ ਤੇ 16 ਨੂੰ ਤਹਿਸੀਲ ਪੱਧਰ ’ਤੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Bharti Kisan Union, Kisan andolan, Modi, Modi 2.0, Modi government, Narendra modi, Punjab Assembly election 2022, Punjab Assembly Polls 2022