
ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ
Chetan Bhura
ਹਲਕਾਂ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਹਲਕਾਂ ਲੰਬੀ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਹਲ਼ਕੇ ਦੇ ਪਿੰਡਾਂ ਵਿਚ ਚੋਣ ਜਲਸਿਆ ਨੂੰ ਸੰਬੋਧਨ ਕੀਤਾ।
ਪੰਜਾਬ ਦੀ ਹੌਟ ਸੀਟ ਵਿਧਾਨ ਸਭਾ ਹਲਕਾਂ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਪ੍ਰਚਾਰ ਕਰ ਰਹੇ ਹਨ । ਅੱਜ ਉਹਨਾਂ ਹਲ਼ਕੇ ਦੇ ਮੋਹਲਾ, ਰਾਣੀ ਵਾਲਾ , ਮਿਡਾ, ਆਲਮ ਵਾਲਾ ਪਿੰਡਾਂ ਵਿਚ ਚੋਣ ਜਲਸਿਆ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਰੋਧੀ ਪਾਰਟੀਆਂ ਕਾਗਰਸ ਅਤੇ ਆਮ ਆਦਮੀ ਪਾਰਟੀ ਦੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੁਬੇ ਦਾ ਧਾਰਮਿਕ , ਆਰਥਕ ਤੇ ਸਿਆਸੀ ਨੁਕਸਾਨ ਕੀਤਾਹੈ। ਦੂਸਰੇ ਪਾਸੇ ਆਮ ਆਦਮੀ ਪਾਰਟੀ ਉਤੇ ਸ਼ਬਦੀ ਹਮਲੇ ਬੋਲਦੇ ਕਿਹਾ ਕਿ ਇਨ੍ਹਾਂ ਦੇ ਕੋਲ ਕੋਈ ਸਟੈਂਡ ਹੀ ਨਹੀਂ। ਇਸ ਹਲ਼ਕੇ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿਸ ਨੇ ਕਈ ਪਾਰਟੀਆਂ ਬਦਲੀਆਂ ਹਨ ਜੋ ਲੋਕ ਪਾਰਟੀ ਬਦਲਦਾ, ਉਹ ਮਾਂ ਬਦਲਣ ਦੇ ਬਰਾਬਰ ਹੁੰਦਾ। ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਸੁਬੇ ਦੀ ਭਲਾਈ ਲਈ ਫਰਜ ਨਿਭਾਇਆ। ਉਨ੍ਹਾਂ ਵੋਟਰਾ ਨੂੰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਨਾਉਣ ਦੀ ਅਪੀਲ ਕੀਤੀ ।
ਸ਼ਾਬਕਾ ਮੁੱਖ ਮੰਤਰੀਂ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਨੂੰ ਦਿੱਲੀ ਮਾਡਲ ਬਨਾਉਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਪੁੱਛੇ ਜਾਣ ਤੇ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦਾ ਬਹੁਤ ਫਰਕ ਹੈ। ਜੇਕਰ ਇਹ ਦਿਲੀ ਮਾਡਲ ਪੰਜਾਬ ਵਿਚ ਆਉਂਦਾ ਹੈ ਤਾਂ ਪੰਜਾਬ ਤਬਾਹ ਹੋ ਜਾਵੇਗਾ । ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵਲੋਂ ਕਾਗਰਸ ਪਾਰਟੀ ਦੀਆਂ ਸੀਟਾਂ ਉਤੇ ਦਿੱਤੇ ਬਿਆਨ ਤੇ ਪੁੱਛਣ ਤੇ ਉਨ੍ਹਾਂ ਕਿਹਾ ਇਹ ਕਾਂਗਰਸ ਪਾਰਟੀ ਦਾ ਆਪਸੀ ਮਸਲਾ ਸੀ ਪਰ ਵੀ ਇਨ੍ਹਾਂ ਨੇ ਵੱਡੇ ਕਾਗਰਸ ਪਾਰਟੀ ਦੇ ਆਗੂਆਂ ਨੂੰ ਲਾਂਬੇ ਕੀਤਾ। ਉਨ੍ਹਾਂ ਕਿਹਾ ਪਾਰਟੀ ਪਰਿਵਾਰ ਨਾਲੋਂ ਪਹਿਲਾ ਹੁੰਦੀ ਹੈ ।ਸਾਡੇ ਗੁਰੂਆਂ ਨੇ ਵੀ ਕਿਹਾ ਕਿ ਪਰਿਵਾਰ ਨਾਲੋਂ ਸੰਗਤ ਪਿਆਰੀ ਹੁੰਦੀ ਪਰਿਵਾਰ ਤਾਂ ਬਹੁਤ ਛੋਟੀ ਚੀਜ ਹੈ ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।