ਚੰਡੀਗੜ੍ਹ- ਪੰਜਾਬ ਵਿੱਚ 14 ਫਰਵਰੀ ਨੂੰ ਵੋਟਿੰਗ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਖਿੱਚੀਆਂ ਹੋਈਆਂ ਹਨ। ਇਸ ਵਾਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਏਗੀ। ਪੰਜਾਬ ਚੋਣਾਂ ਬਾਰੇ ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਮਾਮਲੇ ਵਿੱਚ ਅਣਗਹਿਲੀ ਹੋਈ ਹੈ, ਉਸ ਦਾ ਕਾਂਗਰਸ ਨੂੰ ਨੁਕਸਾਨ ਅਤੇ ਭਾਜਪਾ ਨੂੰ ਫਾਇਦਾ ਮਿਲਿਆ ਹੈ।
ਰਣਜੀਤ ਚੌਟਾਲਾ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਵਿੱਚ ਡੇਰੇ ਅਹਿਮ ਭੂਮਿਕਾ ਨਿਭਾਉਂਦੇ ਹਨ। ਪੰਜਾਬ ਦੀਆਂ 25 ਤੋਂ 30 ਸੀਟਾਂ ਅਜਿਹੀਆਂ ਹਨ, ਜਿੱਥੇ ਡੇਰਿਆਂ ਦਾ ਕਾਫੀ ਪ੍ਰਭਾਵ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਰਾਮ ਰਹੀਮ ਜੇਲ੍ਹ ਵਿੱਚ ਹੈ, ਇਹ ਦੇਖਣਾ ਹੋਵੇਗਾ ਕਿ ਉਹ ਕਿਸ ਵੱਲ ਇਸ਼ਾਰਾ ਕਰਦਾ ਹੈ ਅਤੇ ਡੇਰਿਆਂ ਦਾ ਫਾਇਦਾ ਕਿਸ ਪਾਰਟੀ ਨੂੰ ਮਿਲੇਗਾ।
ਰਣਜੀਤ ਸਿੰਘ ਚੌਟਾਲਾ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਜਿਹੜੀ ਗੱਲਾਂ ਕਰ ਰਹੇ ਹਨ, ਉਹ ਬਿਲਕੁਲ ਅਰਥਹੀਣ ਹੈ। ਉਨ੍ਹਾਂ ਦੱਸਿਆ ਕਿ ਅੰਨਾ ਹਜ਼ਾਰੇ ਦੇ ਅੰਦੋਲਨ ਕਾਰਨ ਦਿੱਲੀ ਵਿੱਚ ਸਰਕਾਰ ਬਣੀ ਪਰ ਪੰਜਾਬ ਵਿੱਚ ਇਸ ਦਾ ਕੋਈ ਅਸਰ ਨਹੀਂ ਹੋਵੇਗਾ। ਰਣਜੀਤ ਚੌਟਾਲਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਜਾਂ ਭਾਰਤੀ ਜਨਤਾ ਪਾਰਟੀ ਮੇਰੀ ਡਿਊਟੀ ਲਗਾਵੇਗੀ ਤਾਂ ਮੈਂ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਜ਼ਰੂਰ ਜਾਵਾਂਗਾ।
ਰਣਜੀਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਵਿਚ ਵੀ ਭਾਰਤੀ ਜਨਤਾ ਪਾਰਟੀ ਦਾ ਕੋਈ ਨਾਮੋ-ਨਿਸ਼ਾਨ ਨਹੀਂ ਹੈ ਪਰ ਜਿਸ ਤਰ੍ਹਾਂ 2014 ਵਿਚ ਸਰਕਾਰ ਬਣੀ ਸੀ, ਉਸੇ ਤਰ੍ਹਾਂ ਇਸ ਵਾਰ ਪੰਜਾਬ ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Dera Sacha Sauda, Punjab BJP, Punjab Election 2022