Home /News /punjab /

Punjab Election Results: ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦੀ ਜਿੱਤ

Punjab Election Results: ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦੀ ਜਿੱਤ

(file photo)

(file photo)

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦੀ ਜਿੱਤ ਹਾਸਲ ਕੀਤੀ ਹੈ। ਹਲਕਾ ਪਠਾਨਕੋਟ ਤੋਂ ਬੀਜੇਪੀ ਉਮੀਦਵਾਰ ਅਤੇ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਇਸੇ ਤਰ੍ਹਾ ਪਟਿਆਲਾ ਸ਼ਹਿਰੀ ਦੇ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਕੋਹਲੀ ਜਿੱਤੇ ਹਨ।

  • Share this:
    ਚੰਡੀਗੜ੍ਹ-  ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦੀ ਜਿੱਤ ਹਾਸਲ ਕੀਤੀ ਹੈ। ਹਲਕਾ ਪਠਾਨਕੋਟ ਤੋਂ ਬੀਜੇਪੀ ਉਮੀਦਵਾਰ ਅਤੇ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਇਸੇ ਤਰ੍ਹਾ ਪਟਿਆਲਾ ਸ਼ਹਿਰੀ ਦੇ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਕੋਹਲੀ ਜਿੱਤੇ ਹਨ।

    ਆਮ ਆਦਮੀ ਪਾਰਟੀ ਦੇ ਦਿੱਲੀ ਦਫ਼ਤਰ ਵਿੱਚ ਇਸ ਸਮੇਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਿਸ ਤਰ੍ਹਾਂ ਪੰਜਾਬ 'ਚ ਨਤੀਜੇ ਆ ਰਹੇ ਹਨ, ਉਸ ਨੂੰ ਦੇਖਦੇ ਹੋਏ ਦਿੱਲੀ 'ਚ ਵੀ ਜਸ਼ਨ ਸ਼ੁਰੂ ਹੋ ਗਏ ਹਨ। ਇੱਥੇ ਹਰ ਪਾਰਟੀ ਵਰਕਰ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਾ ਨਜ਼ਰ ਆ ਰਿਹਾ ਹੈ। ਦਫ਼ਤਰ ਦੀ ਸਜਾਵਟ ਵਿੱਚ ਹਰ ਕੋਈ ਸਰਗਰਮੀ ਨਾਲ ਹਿੱਸਾ ਲੈ ਰਿਹਾ ਹੈ। ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ।

    ਪੰਜਾਬ (Punjab Election Results 2022) ਦੇ ਡੇਰਾ ਬਾਬਾ ਨਾਨਕ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨ ਦੱਸਦੇ ਹਨ ਕਿ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ। ਇਸ ਵੇਲੇ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ ਦੂਜੇ ਸਥਾਨ ’ਤੇ ਹਨ। ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ 604 ਵੋਟਾਂ ਨਾਲ ਅੱਗੇ ਹਨ।ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ, ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਵਿਰੁੱਧ ਜਿੱਤ ਦਰਜ ਕੀਤੀ ਸੀ।

    ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।
    Published by:Ashish Sharma
    First published:

    Tags: AAP Punjab, Aman Arora, Assembly Election Results, Punjab Assembly Election Results, Punjab Assembly Election Results 2022, Punjab Election Results 2022

    ਅਗਲੀ ਖਬਰ