ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਐਤਵਾਰ ਨੂੰ ਕਿਹਾ ਕਿ ਜੇਕਰ ਅਕਾਲੀ-ਬਹੁਜਨ ਸਮਾਜ ਪਾਰਟੀ (BSP) ਗਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਨਾਲ ਗਠਜੋੜ ਕਰਨ ਦਾ ਫੈਸਲਾ ਕਰੇਗੀ। ਇੰਡੀਆ ਟੂਡੇ ਮੁਤਾਬਕ ਬਿਕਰਮ ਮਜੀਠੀਆ ਨੇ ਕਿਹਾ, "ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ। ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ। ਇੱਥੇ ਗਰੀਬ ਲੋਕ ਹਨ ਜਿਨ੍ਹਾਂ ਨੂੰ ਭਲਾਈ ਸਕੀਮਾਂ ਨਹੀਂ ਮਿਲਦੀਆਂ। ਇਹ ਸਭ ਤੋਂ ਪਛੜਿਆ ਹੋਇਆ ਹੈ। ਸੱਚ ਦੀ ਜਿੱਤ ਹੋਵੇਗੀ।" ਉਨ੍ਹਾਂ ਕਿਹਾ, ''ਅਸੀਂ ਰਾਜ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਬਾਰੇ ਫੈਸਲਾ ਕਰਾਂਗੇ।
ਜਨਵਰੀ ਵਿੱਚ ਦੋ ਸੀਟਾਂ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਮਜੀਠੀਆ ਦਾ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਕਾਬਲਾ ਹੋਵੇਗਾ। ਇੱਥੋਂ ਤੱਕ ਕਿ ਅਕਾਲੀ ਦਲ ਦੇ ਆਗੂ ਗੁਰਬਚਨ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਪਾਰਟੀ ਦੀ ਗਿਣਤੀ ਘੱਟ ਹੋਈ ਤਾਂ ਉਹ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ। ਗੁਰਬਚਨ ਸਿੰਘ ਗੁਰਦਾਸਪੁਰ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ।
ਗੁਰਬਚਨ ਸਿੰਘ ਨੇ ਕਿਹਾ, "ਸਾਨੂੰ ਜਿੱਤ ਦਾ ਪੂਰਾ ਭਰੋਸਾ ਹੈ। ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ-ਬਸਪਾ ਦੀ ਬਣੇਗੀ। ਜੇਕਰ ਗਿਣਤੀ ਘੱਟ ਹੋਈ ਤਾਂ ਪਾਰਟੀ ਭਾਜਪਾ ਦਾ ਸਮਰਥਨ ਲੈਣ ਦਾ ਫੈਸਲਾ ਕਰੇਗੀ। ਇਹ ਗਿਣਤੀ 'ਤੇ ਨਿਰਭਰ ਕਰਦਾ ਹੈ, ਪਰ ਕਾਂਗਰਸ ਸਾਡੀ ਨੰਬਰ 1 ਦੁਸ਼ਮਣ ਹੈ।"
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਇਹ ਫੋਟੋ ਸ਼ੇਅਰ ਕਰਦਿਆਂ ਕਿਹਾ-'ਵਾਹਿਗੁਰੂ ਮਿਹਰ ਕਰਨ'
ਸੂਬੇ ਵਿੱਚ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗਠਜੋੜ ਕਰ ਲਿਆ ਹੈ, ਜਿਸ ਵਿੱਚ ਦੋਵੇਂ ਪਾਰਟੀਆਂ 25 ਸਾਲਾਂ ਦੇ ਵਕਫ਼ੇ ਤੋਂ ਬਾਅਦ ਇਕੱਠੀਆਂ ਹੋਈਆਂ ਹਨ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਅਗਵਾਈ ਵਾਲੀ ਬਸਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 20 ਸੀਟਾਂ 'ਤੇ ਚੋਣ ਲੜ ਰਹੀ ਹੈ, ਜਦਕਿ ਅਕਾਲੀ ਦਲ ਨੇ ਬਾਕੀ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Bikram Singh Majithia, Punjab BJP, Punjab Election 2022, Shiromani Akali Dal