• Home
  • »
  • News
  • »
  • punjab
  • »
  • PUNJAB ELECTION 2022 SANYUKTA SAMAJ MORCHA WILL LOSE ITSELF BY CONTESTING ELECTIONS ARVIND KEJRIWAL

Punjab Election 2022: ਸੰਯੁਕਤ ਸਮਾਜ ਮੋਰਚਾ ਦੇ ਚੋਣ ਲੜਨ ਨਾਲ ਆਪ ਨੂੰ ਹੋਵੇਗਾ ਨੁਕਸਾਨ: ਅਰਵਿੰਦ ਕੇਜਰੀਵਾਲ

ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਵਿਚਾਲੇ ਹੋਈ ਗੱਲਬਾਤ ਅਸਫਲ ਰਹੀ ਹੈ। ਅਜਿਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਸਾਂਝੇ ਮੋਰਚੇ ਨੂੰ ਸਿਰਫ਼ 10 ਸੀਟਾਂ ਦੇਣ ਲਈ ਤਿਆਰ ਸੀ। ਸੰਯੁਕਤ ਸਮਾਜ ਮੋਰਚਾ ਨੇ ਹੁਣ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਦਿੱਤਾ ਹੈ।

(ਫਾਇਲ ਫੋਟੋ)

  • Share this:
    Punjab Election 2022: ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਮੋਹਾਲੀ ਪਹੁੰਚੇ ਹਨ। ਇਸ ਮੌਕੇ ਕੇਜਰੀਵਾਲ ਨੇ ਮੰਨਿਆ ਕਿ ਸੰਯੁਕਤ ਸਮਾਜ ਮੋਰਚਾ ਦੇ ਚੋਣ ਲੜਨ ਨਾਲ ਆਮ ਆਦਮੀ ਪਾਰਟੀ ਨੂੰ ਨੁਕਸਾਨ ਹੋਵੇਗਾ। ਸਾਂਝਾ ਸਮਾਜ ਮੋਰਚਾ ਆਮ ਆਦਮੀ ਪਾਰਟੀ ਦੀਆਂ ਵੋਟਾਂ ਨੂੰ ਨੁਕਸਾਨ ਪਹੁੰਚਾਏਗਾ।ਪੰਜਾਬ ਪਹੁੰਚਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਗਲੇ ਹਫਤੇ ਆਪਣੇ ਸੀਐਮ ਉਮੀਦਵਾਰ ਦਾ ਐਲਾਨ ਕਰੇਗੀ।

    ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸਯੁੰਕਤ ਸਮਾਜ ਮੋਰਚਾ (SSM) ਵਿਚਕਾਰ ਗੱਲਬਾਤ ਟੁੱਟ ਗਈ ਹੈ। ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸਾਂਝੇ ਸਮਾਜ ਮੋਰਚੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣ ਦਾ ਫੈਸਲਾ ਕੀਤਾ ਹੈ।

    ਇਸ ਤੋਂ ਪਹਿਲਾਂ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਵਿਚਾਲੇ ਹੋਈ ਗੱਲਬਾਤ ਅਸਫਲ ਰਹੀ ਹੈ। ਅਜਿਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਸਾਂਝੇ ਮੋਰਚੇ ਨੂੰ ਸਿਰਫ਼ 10 ਸੀਟਾਂ ਦੇਣ ਲਈ ਤਿਆਰ ਸੀ। ਸੰਯੁਕਤ ਸਮਾਜ ਮੋਰਚਾ ਨੇ ਹੁਣ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਦਿੱਤਾ ਹੈ।
    Published by:Ashish Sharma
    First published: