Home /News /punjab /

Punjab Election 2022 : ਚੋਣ ਕਮਿਸ਼ਨ ਵੱਲੋਂ 500.70 ਕਰੋੜ ਦੀਆਂ ਵਸਤਾਂ ਜ਼ਬਤ ਅਤੇ 3467 FIR ਹੋਈਆਂ ਦਰਜ- ਡਾ. ਰਾਜੂ

Punjab Election 2022 : ਚੋਣ ਕਮਿਸ਼ਨ ਵੱਲੋਂ 500.70 ਕਰੋੜ ਦੀਆਂ ਵਸਤਾਂ ਜ਼ਬਤ ਅਤੇ 3467 FIR ਹੋਈਆਂ ਦਰਜ- ਡਾ. ਰਾਜੂ

 (file photo)

(file photo)

Punjab Election 2022 : ਚੋਣ ਜ਼ਾਬਤਾ ਲੱਗਣ ਮਗਰੋਂ 368.60 ਕਰੋੜ ਦਾ ਨਸ਼ਾ, 32.52 ਕਰੋੜ ਦੀ ਨਕਦੀ ਜਬਤ

 • Share this:

  ਚੰਡੀਗੜ੍ਹ- Punjab Election 2022: ਭਲਕ ਨੂੰ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਮੁੱਖ ਚੋਣ ਅਧਿਕਾਰੀ (CEO Punjab) ਡਾ. ਰਾਜੂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾੰ ਦੱਸਿਆ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

  ਡਾ. ਰਾਜੂ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀਸੀ, ਸੀਪੀਜ਼ ਅਤੇ ਐਸਐਸਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸ਼ਿਕਾਇਤ ਮਿਲਣ 'ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 18 ਫਰਵਰੀ 2022 ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 500.70 ਕਰੋੜ ਰੁਪਏ ਕੀਮਤ ਦਾ  ਸਾਮਾਨ ਜ਼ਬਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 35.43 ਕਰੋੜ ਰੁਪਏ ਦੀ 58.18 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 368.60 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 32.52 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

  ਡਾ: ਰਾਜੂ ਨੇ ਦੱਸਿਆ ਕਿ ਰਾਜ ਵਿੱਚ 9 ਜਨਵਰੀ, 2022 ਤੋਂ 18 ਫਰਵਰੀ, 2022 ਤੱਕ 3467 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੱਲ 3467 ਐਫਆਈਆਰਜ਼ ਵਿੱਚੋਂ 93 ਆਈ.ਪੀ.ਸੀ., 22 ਆਰ.ਪੀ. ਐਕਟ, 203 ਪ੍ਰਾਪਰਟੀ ਡੀਫੇਸਮੈਂਟ, 40 ਕੋਵਿਡ-19 ਨਾਲ ਸਬੰਧਤ, 902 ਐਨ.ਡੀ.ਪੀ.ਐਸ. ਤਹਿਤ, 2109 ਆਬਕਾਰੀ ਨਾਲ ਸਬੰਧਤ, 80 ਹਥਿਆਰਾਂ ਨਾਲ ਅਤੇ 18 ਹੋਰ ਮਾਮਲੇ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਧੁਨੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ 17 ਨੋਟਿਸ ਜਾਰੀ ਕੀਤੇ ਗਏ ਹਨ।

  ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁੱਣ ਤੱਕ ਉਨ੍ਹਾਂ ਨੂੰ ਸੀਵਿਜਿਲ ਐਪ `ਤੇ 19 ਫਰਵਰੀ ਤੱਕ ਕੁੱਲ 16637 ਸਿ਼ਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 12194 ਸਿ਼ਕਾਇਤਾਂ ਦਾ ਨਿਪਟਾਰਾ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 45 ਮਿੰਟ 60 ਸਕਿੰਟ ਦੇ ਸਮੇਂ ਅਤੇ 94 ਫੀਸਦ ਸ਼ੁੱਧਤਾ ਦਰਾਂ ਨਾਲ ਇਨ੍ਹਾਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਹੈ।ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 619 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 565 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 54 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 507 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 467 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 40 ਪ੍ਰਕਿਰਿਆ ਅਧੀਨ ਹਨ।

  ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2805 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2616 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 189 ਪ੍ਰਕਿਰਿਆ ਅਧੀਨ ਹਨ।ਇਸੇ ਤਰਾਂ ਹੋਰ ਸਰੋਤਾਂ ਰਾਹੀਂ 2259 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2238 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 21 ਪ੍ਰਕਿਰਿਆ ਅਧੀਨ ਹਨ।

  ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ, ਡਾ: ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ।

  Published by:Ashish Sharma
  First published:

  Tags: Assembly Elections 2022, Election commission, Punjab Assembly election 2022, Punjab Assembly elections, Punjab Assembly Polls, Punjab Assembly Polls 2022, Raju