• Home
  • »
  • News
  • »
  • punjab
  • »
  • PUNJAB ELECTION 2022 SHIV SENA HINDUSTAN JOINS SHIROMANI AKALI DAL BSP ALLIANCE

Punjab Election 2022: ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ‘ਚ ਸ਼ਾਮਿਲ ਹੋਇਆ ਸ਼ਿਵ ਸੈਨਾ ਹਿੰਦੁਸਤਾਨ

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ‘ਚ ਸ਼ਾਮਿਲ ਹੋਇਆ ਸ਼ਿਵ ਸੈਨਾ ਹਿੰਦੁਸਤਾਨ

  • Share this:
    ਚੰਡੀਗੜ੍ਹ : ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਸਾਰੀਆਂ ਸਾਰੀਆਂ ਸਿਆਸੀ ਧਿਰਾਂ ਨੇ ਆਪਣੀ ਪੂਰੀ ਵਾਹ ਲਾਈ ਹੋਈ ਹੈ। ਪੰਜਾਬ ਦੀ ਰਾਜਨੀਤੀ ਵਿੱਚ ਨਿੱਤ ਦਿਨ ਨਵਾਂ ਵੇਖਣ ਨੂੰ ਮਿਲ ਰਿਹਾ ਹੈ। ਖਬਰ ਹੈ ਕਿ ਸ਼ਿਵ ਸੈਨਾ ਹਿੰਦੁਸਤਾਨ ਹੁਣ ਸ਼੍ਰੋਮਣੀ ਅਕਾਲੀ ਦਲ +ਬਸਪਾ ਦੇ ਗਠਜੋੜ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸ਼ੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਵੀ ਹਾਜ਼ਰ ਸਨ।

    ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਗਠਜੋੜ ਦੀ ਸਰਕਾਰ ਬਣਨ ਉਤੇ ਹਿੰਦੂ ਭਾਈਚਾਰੇ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਇਸ ਨਾਲ ਭਾਈਚਾਰਕ ਸਾਂਝ ਹੋਰ ਡੂੰਘੀ ਹੋਵੇਗੀ। ਸ਼ਿਵ ਸੈਨਾ ਹਿੰਦੁਸਤਾਨ ਸਾਨੂੰ ਸਾਰੀਆਂ 117 ਸੀਟਾਂ ਉਤੇ ਸਪੋਰਟ ਕਰੇਗੀ।  ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਅਸੀ ਸਾਰੀਆਂ ਸੀਟਾਂ ਉਤੇ ਬਗੈਰ ਕਿਸੇ ਸ਼ਰਤ ਦੇ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਾਂਗੇ।

    ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹਿੰਦੂ ਸਿੱਖ ਏਕਤਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸਭ ਤੋਂ ਜ਼ਰੂਰੀ ਹੈ ਤੇ ਉਨ੍ਹਾਂ ਨੂੰ ਇਸ ਦੀ ਗੱਲ ਖੁਸ਼ੀ ਹੈ ਕਿ ਸ਼ਿਵ ਸੈਨਾ ਹਿੰਦੁਸਤਾਨ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਹਿੱਸਾ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗਠਜੋੜ ਦੀ ਸਰਕਾਰ ਆਉਣ ’ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਤੇ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

    ਇਸ ਮੌਕੇ ਪਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਲਈ ਹਿੰਦੂ ਸਿੱਖ ਭਾਈਚਾਰਕ ਸਾਂਝ ਬਹੁਤ ਅਹਿਮੀਅਤ ਰੱਖਦੀ ਹੈ ਤੇ ਉਹ ਇਹ ਦੱਸਦਿਆਂ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਸ਼ਿਵ ਸੈਨਾ ਹਿੰਦੁਸਤਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਹਿੱਸਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ 117 ਸੀਟਾਂ ’ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਤੇ ਵਰਕਰ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਲਈ ਇਕਜੁਟ ਹੋ ਕੇ ਮਿਹਨਤ ਕਰਨਗੇ।
    Published by:Ashish Sharma
    First published: