ਫਤਿਹਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ।
ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ ਇਹ ਕੁਝ ਲੋਕ ਆਏ ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਲੱਗ ਗਏ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ । ਉਨ੍ਹਾਂ ਨੇ ਕਿਹਾ ਕਥਿਤ ਤੌਰ ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ ਜਿਸ ਨੂੰ ਰੋਕਣ ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀ ਵਲੋਂ ਝਗੜਾ ਕਰ ਉਨਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Clash, Punjab Congress, Punjab Election 2022, Shiromani Akali Dal