ਚੰਡੀਗੜ- ਡੇਰਾ ਬਾਬਾ ਨਾਨਕ (ਗੁਰਦਾਸਪੁਰ)- ਡੇਰਾ ਬਾਬਾ ਨਾਨਕ ਵਿਧਾਨ ਸਭਾ ਚੋਣ ਨਤੀਜੇ ਲਾਈਵ ਪੰਜਾਬ ਦੀ ਧਾਰਮਿਕ ਆਸਥਾ ਨਾਲ ਸਬੰਧਤ ਸੀਟ ਵਜੋਂ ਗਿਣੀ ਜਾਂਦੀ ਹੈ। ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਜਾਣ ਲਈ ਲਾਂਘਾ ਵੀ ਹੈ।
ਪੰਜਾਬ
(Punjab Election Results 2022) ਦੇ ਡੇਰਾ ਬਾਬਾ ਨਾਨਕ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨ ਦੱਸਦੇ ਹਨ ਕਿ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ। ਇਸ ਵੇਲੇ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ ਦੂਜੇ ਸਥਾਨ ’ਤੇ ਹਨ। ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ 604 ਵੋਟਾਂ ਨਾਲ ਅੱਗੇ ਹਨ।ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ, ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਵਿਰੁੱਧ ਜਿੱਤ ਦਰਜ ਕੀਤੀ ਸੀ।
ਇਸ ਸੀਟ 'ਤੇ ਤਿੰਨਾਂ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲਾ ਹੈ। ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਤੀਜੀ ਵਾਰ ਆਪਣੀ ਸੀਟ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਭਾਜਪਾ ਕੁਲਦੀਪ ਸਿੰਘ ਕਾਹਲੋਂ 'ਤੇ ਦਾਅ ਖੇਡ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋ ਅਤੇ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਚੋਣ ਮੈਦਾਨ ਵਿੱਚ ਹਨ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ 16787 ਵੋਟਾਂ ਨਾਲ ਅੱਗੇ ਹਨ। ਲਹਿਰਾਗਾਗਾ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਭੱਠਲ ਤੋਂ 23739 ਵੋਟਾਂ ਨਾਲ ਪਿੱਛੇ ਹਨ। ਦੂਜੇ ਪਾਸੇ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ 3548 ਵੋਟਾਂ ਨਾਲ ਅੱਗੇ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।