ਪੰਜਾਬ ਚੋਣ ਨਤੀਜੇ 2022: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਧੂਰੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ।
ਇਸੇ ਤਰ੍ਹਾਂ ਅਮਲੋਹ ਤੋਂ ਆਪ ਦੇ ਗੁਰਿੰਦਰ ਸਿੰਘ ਗੈਰੀ ਬੜਿੰਗ ਜੇਤੂ ਰਹੇ ਹਨ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ 75061 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ।
ਪੰਜਾਬ ਚੋਣਾਂ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਦੇਖਦਿਆਂ ਭਗਵੰਤ ਮਾਨ ਦੇ ਬਾਹਰ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਦੇ ਸਮਰਥਕ ਢੋਲ-ਢਮਕੇ ਲੈ ਕੇ ਸੰਗਰੂਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਆਸ-ਪਾਸ ਦੇ ਸ਼ਹਿਰਾਂ ਤੋਂ ਲੋਕ ਮਾਨ ਦੇ ਘਰ ਪਹੁੰਚ ਰਹੇ ਹਨ। ਦੁਪਹਿਰ ਤੱਕ ਵੱਡੀ ਭੀੜ ਇਕੱਠੀ ਹੋ ਗਈ। ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਸਨ ਅਤੇ ਮਿਠਾਈ ਖਿਲਾ ਰਹੇ ਸਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਭਗਵੰਤ ਮਾਨ ਅੱਜ ਤੜਕੇ ਹੀ ਸੰਗਰੂਰ ਦੇ ਗੁਰਸਾਗਰ ਮਸਤੂਆਣਾ ਸਾਹਿਬ ਪੁੱਜੇ ਅਤੇ ਅਰਦਾਸ ਕੀਤੀ।
ਇਸੇ ਤਰ੍ਹਾਂ 11ਵੇਂ ਗੇੜ 'ਚ ਮਲੇਰਕੋਟਲਾ ਤੋਂ 'ਆਪ' ਦੇ ਜ਼ਮੀਲੂ ਉਰ ਰਹਿਮਾਨ ਕਾਂਗਰਸ ਦੀ ਰਜ਼ੀਆ ਸੁਲਤਾਨਾ ਤੋਂ 18304 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਅਕਾਲੀ ਦਲ ਦੀ ਨੁਸਰਤ ਇਕਰਾਨ ਖਾਨ ਬੱਗਾ ਨੂੰ 6742 ਅਤੇ ਪੰਜਾਬ ਕਾਂਗਰਸ ਦੀ ਫਰਜ਼ਾਨਾ ਆਲਮ ਨੂੰ 2404 ਵੋਟਾਂ ਮਿਲੀਆਂ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਲੜੀਆਂ ਹਨ। ਪਾਰਟੀ ਨੇ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਪਾਰਟੀ ਪੰਜਾਬ ਵਿੱਚ ਕਿਸੇ ਕਿਸਮ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ ਸੀ, ਇਸ ਲਈ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਸ਼ਾਇਦ ਇਹੀ ਕਾਰਨ ਸੀ ਕਿ ਪਾਰਟੀ ਦੇ ਰੁਝਾਨ ਮੁਤਾਬਕ ਪੰਜਾਬ ਵਿਚ ਸਰਕਾਰ ਬਣ ਰਹੀ ਹੈ। 117 ਵਿਧਾਨ ਸਭਾ ਸੀਟਾਂ 'ਚੋਂ 90 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਜੇਕਰ ਰੁਝਾਨਾਂ ਦਾ ਨਤੀਜਾ ਬਣਦਾ ਹੈ ਤਾਂ ਭਗਵੰਤ ਮਾਨ ਦਾ ਮੁੱਖ ਮੰਤਰੀ ਬਣਨਾ ਯਕੀਨੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।