ਚੰਡੀਗੜ੍ਹ - ਪੰਜਾਬ ਵਿੱਚ 117 ਸੀਟਾਂ ਉਤੇ ਹੋਈ ਵੋਟਿੰਗ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਆਮ ਆਦਮੀ ਪਾਰਟੀ ਹਾਲੇ ਤਿੰਨ ਸੀਟਾਂ ਉਤੇ ਅੱਗੇ ਚਲ ਰਹੀ ਹੈ।ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਅੱਗੇ ਚਲ ਰਹੇ ਹਨ। ਇਸੇ ਤਰ੍ਹਾਂ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਸਿੰਘ ਕੋਹਲੀ ਵੀ ਅੱਗੇ ਹਨ। ਬਲਾਚੌਰ ਸੀਟ ਤੋਂ ਕਾਂਗਰਸੀ ਉਮੀਦਵਾਰ ਅੱਗੇ ਚਲ ਰਹੇ ਹਨ।
ਸੁਲਤਾਨਪੁਰ ਲੋਧੀ ਵਿੱਚ ਪਹਿਲੇ ਰਾਉਂਡ ਵਿੱਚ ਆਜ਼ਾਦ ਰਾਨਾ ਇੰਦਰਪ੍ਰਤਾਪ ਅੱਗੇ ਚਲ ਰਹੇ ਹਨ। ਜਿਲਾ ਪਟਿਆਲਾ ਦੇ ਵਿਧਾਇਕ ਸਬਾ ਹਲਕਾ ਰਾਜਪੁਰਾ ਅਤੇ ਘਨੌਰ ਦੀ ਵੋਟਾਂ ਦੀ ਗਿਣਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ੁਰੂ ਹੋ ਗਈ ਹੈ। ਜਲਾਲਾਬਾਦ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਚਲ ਰਹੇ ਹਨ।
ਇਸੇ ਤਰ੍ਹਾਂ ਪੰਜਾਬ ਲੋਕ ਕਾਂਗਰਸ ਪ੍ਰਧਾਨ ਪਟਿਆਲਾ ਸ਼ਹਿਰੀ ਤੋਂ ਪਿੱਛੇ। ਹਲਕੇ ਤੋਂ ਆਪ ਦੇ ਅਜੀਤਪਾਲ ਸਿੰਘ ਕੋਹਲੀ ਅੱਗੇ ਹਨ। ਹੌਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਅੱਗੇ ਹਨ ਅਤੇ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠਿਆ ਪਿੱਛੇ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।