ਸੰਗਰੂਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਜਸ਼ਨ ਸ਼ੁਰੂ ਹੋ ਗਏ। ਇਹ ਸ਼ੁਰੂਆਤੀ ਰੁਝਾਨਾਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਪਾਰਟੀ ਅੱਗੇ ਹੈ। ਮਾਨ ਖੁਦ ਧੂਰੀ ਸੀਟ ਤੋਂ ਅੱਗੇ ਚੱਲ ਰਹੇ ਹਨ, ਜਿੱਥੇ ਉਨ੍ਹਾਂ ਨੇ ਵਿਧਾਨ ਸਭਾ ਚੋਣ ਲੜੀ ਸੀ। ਮਾਨ ਆਪਣੇ ਨੇੜਲੇ ਵਿਰੋਧੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਤੋਂ ਅੱਗੇ ਚੱਲ ਰਹੇ ਹਨ।
ਸੰਗਰੂਰ 'ਚ 'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ 'ਆਪ' ਸਮਰਥਕ ਨੱਚਦੇ ਨਜ਼ਰ ਆਏ। ਇਸ ਤੋਂ ਪਹਿਲਾਂ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ 'ਚ ਅਗਲੀ ਸਰਕਾਰ ਉਨ੍ਹਾਂ ਦੀ ਪਾਰਟੀ ਦੀ ਹੀ ਬਣੇਗੀ।
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੀਰਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। 66 ਥਾਵਾਂ 'ਤੇ 117 ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। 93 ਔਰਤਾਂ ਅਤੇ ਦੋ ਟਰਾਂਸਜੈਂਡਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਸਨ।
Punjab Election Results 2022 Live Updates: AAP 89 ਸੀਟਾਂ 'ਤੇ ਅੱਗੇ, ਪੰਜਾਬ ਸਿਆਸਤ ਦੇ ਮੋਢੀਆਂ ਨੂੰ ਸਾਫ਼ ਕਰਦੈ ਦਿਖ ਰਿਹੈ ਝਾੜੂ
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ ਰਾਜ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 77 ਸੀਟਾਂ ਜਿੱਤ ਕੇ ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾਂ ਦੇ ਸ਼ਾਸਨ ਦਾ ਅੰਤ ਕੀਤਾ। 'ਆਪ' 20 ਸੀਟਾਂ ਹਾਸਲ ਕਰਨ 'ਚ ਕਾਮਯਾਬ ਰਹੀ, ਜਦਕਿ ਅਕਾਲੀ-ਭਾਜਪਾ ਨੇ 18 ਸੀਟਾਂ ਜਿੱਤੀਆਂ ਅਤੇ ਦੋ ਸੀਟਾਂ ਲੋਕ ਇਨਸਾਫ ਪਾਰਟੀ ਦੇ ਹਿੱਸੇ ਆਈਆਂ।
Published by: Sukhwinder Singh
First published: March 10, 2022, 11:46 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।