Home /News /punjab /

Punjab Election Results 2022: ਮਾਨਸਾ ਤੋਂ ਸਿੱਧੂ ਮੂਸੇਵਾਲਾ ਪਿੱਛੇ, ਆਪ ਦੇ ਵਿਜੇ ਸਿੰਗਲਾ ਅੱਗੇ

Punjab Election Results 2022: ਮਾਨਸਾ ਤੋਂ ਸਿੱਧੂ ਮੂਸੇਵਾਲਾ ਪਿੱਛੇ, ਆਪ ਦੇ ਵਿਜੇ ਸਿੰਗਲਾ ਅੱਗੇ

ਇਸ ਦਿਨ ਹੋਵੇਗਾ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ, ਪੜ੍ਹੋ ਪੂਰੀ ਖ਼ਬਰ

ਇਸ ਦਿਨ ਹੋਵੇਗਾ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ, ਪੜ੍ਹੋ ਪੂਰੀ ਖ਼ਬਰ

ਮਾਨਸਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿੱਛੇ ਚੱਲ ਰਹੇ ਹਨ। ਦੂਜੇ ਪਾਸੇ ਮਾਨਸਾ ਸੀਟ 'ਤੇ ਪੰਜਾਬੀ ਗਾਇਕ ਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਇਸ ਸੀਟ 'ਤੇ ਪਿੱਛੇ ਚੱਲ ਰਹੇ ਹਨ। ਇੱਥੇ ਆਪ ਦੇ ਵਿਜੇ ਸਿੰਗਲਾ ਮੋਹਰੀ ਹਨ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ- ਮਾਨਸਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿੱਛੇ ਚੱਲ ਰਹੇ ਹਨ। ਦੂਜੇ ਪਾਸੇ ਮਾਨਸਾ ਸੀਟ 'ਤੇ ਪੰਜਾਬੀ ਗਾਇਕ ਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਇਸ ਸੀਟ 'ਤੇ ਪਿੱਛੇ ਚੱਲ ਰਹੇ ਹਨ। ਇੱਥੇ ਆਪ ਦੇ ਵਿਜੇ ਸਿੰਗਲਾ ਮੋਹਰੀ ਹਨ। ਪੰਜਾਬ ਦੀ ਮਾਨਸਾ ਵਿਧਾਨ ਸਭਾ ਸੀਟ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚੋਣ ਲੜਨ ਕਾਰਨ ਕਾਫੀ ਗਰਮਾ ਗਈ ਹੈ।

  ਦੱਸ ਦੇਈਏ ਕਿ ਇਸ ਸੀਟ ਤੋਂ ਕਾਂਗਰਸ ਨੇ ਸਿੱਧੂ ਮੂਸੇਵਾਲਾ ਨੂੰ (Punjab Election Results 2022 ) ਉਮੀਦਵਾਰ ਬਣਾਇਆ ਸੀ। ਭਾਜਪਾ ਗਠਜੋੜ ਵਿੱਚ ਮਾਨਸਾ ਸੀਟ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਹਿੱਸੇ ਆਈ ਹੈ ਅਤੇ ਪਾਰਟੀ ਨੇ ਜੀਵਨ ਦਾਸ ਬਾਵਾ (PlC Candidate Jeevan Das Bawa)  ਨੂੰ ਨਾਮਜ਼ਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰੇਮ ਕੁਮਾਰ ਅਰੋੜਾ (SAD candidate Prem Kumar Arora) ਨੂੰ ਟਿਕਟ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਨੇ ਡਾ. ਵਿਜੇ ਸਿੰਗਲਾ (AAP Candidate Dr. Vijay Singla) ਨੂੰ ਟਿਕਟ ਦਿੱਤੀ ਹੈ। ਮਾਨਸਾ ਸੀਟ ਲਈ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਮਾਨਸਾ ਸੀਟ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿੱਚ, ਆਪ ਉਮੀਦਵਾਰ ਮੋਹਰੀ ਹਨ।


  ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਚੌਥੇ ਦੌਰ ਵਿੱਚ ਅੱਗੇ ਚੱਲ ਰਹੀ ਹੈ। ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਕਰੀਬ 8300 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ 8700 ਦੇ ਕਰੀਬ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਬਰਨਾਲਾ ਜ਼ਿਲ੍ਹੇ ਦੀ ਇਸੇ ਹੀ ਗਰਮ ਸੀਟ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕਰੀਬ 10000 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

  ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਸ਼ਾਮ ਤੱਕ ਪੰਜਾਬ ਵਿੱਚ ਨਵੀਂ ਸਰਕਾਰ ਲਈ ਜਨਤਾ ਦਾ ਫੈਸਲਾ ਸਭ ਦੇ ਸਾਹਮਣੇ ਹੋਵੇਗਾ। ਜਿਲ੍ਹਾ ਮਾਨਸਾ ਵਿੱਚ 4,83,526 ਵੋਟਰਾਂ ਨੇ ਕਿਸ ਦੇ ਹੱਕ ਵਿੱਚ ਆਪਣਾ ਫੈਸਲਾ ਦਿੱਤਾ ਹੈ, ਇਸਦੀ ਤਸਵੀਰ ਵੀ ਸਪੱਸ਼ਟ ਹੋ ਜਾਵੇਗੀ। ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਕੁੱਲ 81.38 ਫੀਸਦੀ ਵੋਟਿੰਗ ਤੋਂ ਬਾਅਦ ਜ਼ਿਲ੍ਹੇ ਦੀਆਂ 3 ਸੀਟਾਂ ’ਤੇ 34 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

  2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਆਮ ਆਦਮੀ ਪਾਰਟੀ ਦੇ ਨਾਜ਼ਰ ਸਿੰਘ ਮਾਨਸ਼ਾਹੀਆ ਵਿਧਾਇਕ ਚੁਣੇ ਗਏ ਸਨ। ਮਾਨਸ਼ਾਹੀਆ ਨੇ ਕਾਂਗਰਸ ਪਾਰਟੀ ਦੇ ਮਨੋਜ ਬਾਲਾ ਨੂੰ ਹਰਾਇਆ। ਇਸ ਚੋਣ ਵਿੱਚ ‘ਆਪ’ ਦੇ ਉਮੀਦਵਾਰ ਨੂੰ 70,586 ਵੋਟਾਂ ਮਿਲੀਆਂ, ਜਦਕਿ ਕਾਂਗਰਸ ਉਮੀਦਵਾਰ ਮਨੋਜ ਬਾਲਾ ਨੂੰ 50,117 ਵੋਟਾਂ ਮਿਲੀਆਂ। ਇਸ ਵਾਰ ਕਾਂਗਰਸ ਨੇ ਸ਼ੁਭਦੀਪ ਸਿੰਘ ਨੂੰ ਟਿਕਟ ਦਿੱਤੀ ਸੀ। ਇਸ ਦੇ ਨਾਲ ਹੀ ‘ਆਪ’ ਨੇ ਵਿਜੇ ਸਿੰਗਲਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ।

  Published by:Ashish Sharma
  First published:

  Tags: Assembly Election Results, Exit Poll Results 2022, Punjab Assembly Election Results 2022, Punjab Congress, Punjab Election Results 2022, Sidhu Moosewala