
Punjab Election Results : ਜਲਾਲਾਬਾਦ ਤੋਂ ਸੁਖਬੀਰ ਬਾਦਲ ਤੇ ਧੂਰੀ ਤੋਂ ਭਗਵੰਤ ਮਾਨ ਅੱਗੇ
ਚੰਡੀਗੜ੍ਹ : ਅੱਜ ਸਵੇਰੇ ਅੱਠ ਵਜੇ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਨਤੀਜਿਆਂ ਦੇ ਰੁਝਾਨ ਸ਼ੁਰੂ ਹੋ ਚੁੱਕੇ ਹਨ। ਪੰਜਾਬ ਵਿੱਚ ਆਪ ਪਹਿਲੇ ਤੇ ਦੂਜੇ ਤੇ ਕਾਂਗਰਸ ਤੇ ਤੀਜੇ ਉੱਤੇ ਅਕਾਲੀ ਦਲ ਚੱਲ ਰਹੀ ਹੈ। ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲੋਂ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਗੇ ਚੱਲ ਰਹੇ ਹਨ।
Punjab Election Results 2022 Live Updates: AAP 89 ਸੀਟਾਂ 'ਤੇ ਅੱਗੇ, ਪੰਜਾਬ ਸਿਆਸਤ ਦੇ ਮੋਢੀਆਂ ਨੂੰ ਸਾਫ਼ ਕਰਦੈ ਦਿਖ ਰਿਹੈ ਝਾੜੂ
ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ 'ਆਪ' ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 7800 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।