• Home
  • »
  • News
  • »
  • punjab
  • »
  • PUNJAB ELECTION2022 RAJ KUMAR VERKA ON KEJRIWAL DOOR TO DOOR CAMPAIGN

Punjab Election2022: ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ, ਕਰੋਨਾ ਫੈਲਾ ਕੇ ਜਾਂਦੇ ਨੇ : ਡਾ. ਵੇਰਕਾ

ਵੇਰਕਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਵਿੱਚ ਆਉਂਦੇ ਹਨ ਤਾਂ ਉਹ ਕੋਰੋਨਾ ਫੈਲਾ ਕੇ ਜਾਂਦੇ ਹਨ ਅਤੇ ਪੰਜਾਬ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਕਰ ਰਹੇ ਹਨ।

Punjab Election2022: ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ, ਕਰੋਨਾ ਫੈਲਾ ਕੇ ਜਾਂਦੇ ਨੇ : ਡਾ. ਵੇਰਕਾ

  • Share this:
    ਚੰਡੀਗੜ੍ਹ-  14 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀ ਵੋਟਾਂ ਪੈਣਗੀਆਂ। ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਚੋਣ ਰੈਲੀਆਂ ਉਤੇ ਰੋਕ ਲਗਾਈ ਹੋਈ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਦੋ ਦਿਨਾਂ ਦੀ ਫੇਰੀ ਉਤੇ ਪੰਜਾਬ ਆਏ ਹਨ। ਇਸ ਦੌਰਾਨ ਉਨ੍ਹਾਂ ਖਰੜ ਵਿਖੇ ਡੋਰ-ਟੂ-ਡੋਰ ਚੋਣ ਮੁਹਿੰਮ ਚਲਾਈ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਐਮਪੀ ਭਗਵੰਤ ਮਾਨ ਵੀ ਹਾਜ਼ਰ ਸਨ।



    ਪੰਜਾਬ ਦੀ ਕਾਂਗਰਸ ਸਰਕਾਰ 'ਚ ਮੰਤਰੀ ਰਹੇ ਰਾਜਕੁਮਾਰ ਵੇਰਕਾ ਨੇ ਅਰਵਿੰਦ ਕੇਜਰੀਵਾਲ ਦੀ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਡਾ ਹਮਲਾ ਕੀਤਾ ਹੈ। ਵੇਰਕਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਵਿੱਚ ਆਉਂਦੇ ਹਨ ਤਾਂ ਉਹ ਕੋਰੋਨਾ ਫੈਲਾ ਕੇ ਜਾਂਦੇ ਹਨ ਅਤੇ ਪੰਜਾਬ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਕਰ ਰਹੇ ਹਨ।
    Published by:Ashish Sharma
    First published: