• Home
  • »
  • News
  • »
  • punjab
  • »
  • PUNJAB ELECTIONS 2022 AAM AADMI PARTY INTENSIFIES ELECTION CAMPAIGN FROM RURAL BATHINDA

ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਨੇ ਕੀਤਾ ਚੋਣ ਪ੍ਰਚਾਰ ਤੇਜ਼

ਅਮਿਤ ਰਤਨ ਕੋਟਫੱਤਾ ਨੇ ਦਿਹਾਤੀ ਹਲਕੇ ਵਿਚ ਖੋਲ੍ਹਿਆ ਚੋਣ ਦਫਤਰ 

ਅਮਿਤ ਰਤਨ ਕੋਟਫੱਤਾ ਨੇ ਦਿਹਾਤੀ ਹਲਕੇ ਵਿਚ ਖੋਲ੍ਹਿਆ ਚੋਣ ਦਫਤਰ 

  • Share this:
ਬੇਸ਼ੱਕ ਅੱਜਕੱਲ੍ਹ ਦੇ ਦਿਨਾਂ ਵਿਚ ਮੌਸਮ ਕਾਫੀ ਠੰਡਾ ਨਜ਼ਰ ਆ ਰਿਹਾ ਹੈ ਪ੍ਰੰਤੂ  ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ ਜਿਸ ਕਰਕੇ  ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਆਪਣੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ।  ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜੀ ਅਮਿਤ ਰਤਨ ਕੋਟਫੱਤਾ ਵੱਲੋਂ ਪਿੰਡ ਨਰੂਆਣਾ ਵਿਖੇ ਆਪਣਾ ਚੋਣ ਦਫਤਰ ਖੋਲ੍ਹਿਆ ਗਿਆ। ਚੋਣ ਦਫਤਰ ਦੇ ਉਦਘਾਟਨ ਮੌਕੇ  ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਇਸ ਮੌਕੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਦੇ ਪ੍ਰਚਾਰ ਕਰਦੇ ਹੋਏ ਸ਼ਹੀਦ ਹੋਏ ਸਤਿਕਾਰ ਸਿੰਘ ਜੰਡੀਆਂ ਦੇ ਮਾਤਾ ਅਤੇ ਪਿਤਾ ਤੋਂ ਦਫਤਰ ਦਾ ਉਦਘਾਟਨ ਕਰਵਾਇਆ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਗਿਣਤੀ ਵਿਚ ਵਲੰਟੀਅਰ ਪਹੁੰਚੇ। ਉਦਘਾਟਨ ਮੌਕੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਵਿੱਚ  ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਲੋਕ ਵੱਡੀ ਲੀਡ ਨਾਲ ਸੀਟ ਜਿਤਾ ਕੇ ਪਾਰਟੀ ਦੀ ਝੋਲੀ ਚ ਪਾਉਣਗੇ  ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਨੂੰ ਹੁਣ ਬਹੁਤ ਮੌਕੇ ਤੇ ਚੁੱਕੀ ਹੈ ਤੇ ਇੱਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਦੇ ਕੇ ਦੇਖੋ ਤਾਂ ਜੋ ਪੰਜਾਬ ਨੂੰ ਮੁੜ ਤੋਂ ਪੈਰਾਂ ਸਿਰ ਕੀਤਾ ਜਾ ਸਕੇ।
Published by:Ashish Sharma
First published: