• Home
 • »
 • News
 • »
 • punjab
 • »
 • PUNJAB ELECTIONS 2022 KIRTI KISAN UNION WILL NOT TAKE PART IN ELECTIONS

Punjab elections 2022 : ਕਿਰਤੀ ਕਿਸਾਨ ਯੂਨੀਅਨ ਦਾ ਐਲਾਨ, ਨਹੀਂ ਲਵੇਗਾ ਚੋਣਾਂ 'ਚ ਹਿੱਸਾ, ਕਿਸਾਨ ਆਗੂਆਂ ਨੂੰ ਦਿੱਤੀ ਸਲਾਹ

ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚਾ ਵਿੱਚ ਅਸੀਂ ਸ਼ਾਮਿਲ ਨਹੀਂ ਹੋਵਾਂਗੇ।

Youtube Video
 • Share this:
  ਚੰਡੀਗੜ੍ਹ: ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਪੰਜਾਬ ਚੋਣਾਂ ਬਾਰੇ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁਡੀਕੇ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚਾ ਵਿੱਚ ਅਸੀਂ ਸ਼ਾਮਿਲ ਨਹੀਂ ਹੋਵਾਂਗੇ। ਸ. ਢੁਡੀਕ ਨੇ ਕਿਹਾ ਕਿ ਹਾਲੇ ਕਿਸਾਨਾਂ ਦੇ ਵੱਡੇ ਮਸਲੇ ਹੱਲ ਨਹੀਂ ਹੋਏ ਹਨ। ਉਨ੍ਹਾਂ ਦੂਜੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਹਾਲੇ ਕਿਸਾਨਾਂ ਦੀ ਲੜਾਈ ਪੂਰੀ ਨਹੀਂ ਹੋਈ ਹੈ। ਇਸ ਲਈ ਉਹ ਚੋਣਾਂ ਬਾਰੇ ਮੁੜ ਤੋਂ ਫੈਸਲਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਵਾਪਸ ਨਹੀਂ ਆਏ ਤਾਂ ਉਨ੍ਹਾਂ ਨਾਲ ਵੀ ਉਹੀ ਕੁਝ ਹੋਵੇਗਾ ਜੋ ਦੂਜੇ ਰਾਜਨੀਤਕ ਪਾਰਟੀਆਂ ਨਾਲ ਹੋ ਰਿਹਾ ਹੈ।

  ਇਸ ਮੌਕੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਜਿਹੜੇ ਕਿਸਾਨ ਨੇਤਾ ਚੋਣ ਮੈਦਾਨ ਵਿੱਚ ਉਤਰਣ ਦੀ ਤਿਆਰੀ ਵਿੱਚ ਲੱਗੇ ਹਨ, ਉਹ ਆਪਣੇ ਫੈਸਲੇ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਅਸੀਂ ਚੋਣਾਂ ਦੌਰਾਨ ਇੱਕ ਮੁਹਿੰਮ ਚਲਾ ਕੇ ਜਨਤਕ ਮੁੱਦੇ ਚੁੱਕਾਂਗੇ। ਉਨ੍ਹਾਂ ਮੰਗ ਕੀਤੀ ਕਿ ਲੈਂਡ ਸਿਲਿੰਗ ਐਕਟ ਨੂੰ ਲਾਗੂ ਕੀਤਾ ਜਾਵੇ। ਪੰਜਾਬ ਵਿੱਚ ਪਾਣੀ ਦਾ ਮਾਮਲਾ ਰਿਪੇਰੀਅਨ ਕਾਨੂੰਨ ਮੁਤਾਬਕ ਹਲ ਕੀਤਾ ਜਾਵੇ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬੀ ਬੋਲਣ ਵਾਲੇ ਜਿਹੜੇ ਦੂਜੇ ਰਾਜਾਂ ਵਿੱਚ ਹਨ, ਉਨ੍ਹਾਂ ਨੂੰ ਪੰਜਾਬ ਵਿਚ ਸ਼ਾਮਿਲ ਕੀਤਾ ਜਾਵੇ।
  Published by:Ashish Sharma
  First published: