
Punjab Elections 2022 : ਸੂਬਾ ਵਾਸੀ ਮੁੜ ਕਾਂਗਰਸ ਸਰਕਾਰ ਬਨਾਉਣ ਲਈ ਉਤਾਵਲੇ - ਕਾਲਾ ਢਿੱਲੋਂ
ਆਸ਼ੀਸ਼ ਸ਼ਰਮਾ
ਬਰਨਾਲਾ- ਜਦੋਂ ਸੂਬੇ ਦੇ ਲੋਕ ਭਾਰੀ ਮਹਿੰਗਾਈ ਦੀ ਮਾਰ ਝੱਲ ਰਹੇ ਸਨ ਤੇ ਘਰਾਂ ਦਾ ਗੁਜ਼ਾਰਾ ਵੀ ਮੁਸ਼ਕਿਲ ਹੋ ਰਿਹਾ ਸੀ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਰਨਾਲਾ ਤੋਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ।
ਕਾਲਾ ਢਿੱਲੋਂ ਨੇ ਕਿਹਾ ਕਿ ਬਿਜਲੀ ਕੀਮਤਾਂ ਵਿਚ ਕਟੌਤੀ ਕਰਨ ਨਾਲ ਜਿੱਥੇ ਸੂਬੇ ਦੇ ਲੋਕਾਂ ਦੇ ਪੈਸੇ ਦੀ ਬਚਤ ਹੋਈ ਹੈ, ਉੱਥੇ ਹੀ ਪੰਜਾਬ ਹੁਣ ਬਿਜਲੀ ਦੇ ਮਾਮਲੇ ਵਿੱਚ ਵੀ ਉਤਰੀ ਭਾਰਤ ਦੇ ਰਾਜਾਂ ਤੋਂ ਮੋਹਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕਟੌਤੀ ਦੇ ਫੈਸਲੇ ਤਹਿਤ ਰਾਹਤ ਦੇਣ ਲਈ 3316 ਕਰੋੜ ਰੁਪਏ ਦੀ ਵਚਨਬੱਧਤਾ ਤੋਂ ਇਲਾਵਾ ਸਰਕਾਰ ਪਹਿਲਾਂ ਹੀ ਰਾਜ ਵਿੱਚ ਬਿਹਤਰ ਅਤੇ ਸਸਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਯੋਜਨਾਵਾਂ ਨੂੰ ਅੱਗੇ ਵਧਾਉਂਦਿਆਂ 10628.41 ਕਰੋੜ ਰੁਪਏ ਖਰਚ ਕਰ ਰਹੀ ਹੈ।
ਇਸ ਤੋਂ ਇਲਾਵਾ ਨਵੇਂ ਬਿਜਲੀ ਸੁਧਾਰਾਂ ਲਈ 13944.41 ਕਰੋੜ ਰੁਪਏ ਦੇ ਖਰਚ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਘਰੇਲੂ ਖਪਤਕਾਰਾਂ ਨੂੰ 1229.58 ਕਰੋੜ ਰੁਪਏ, ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਗ਼ੈਰ ਅਨੁਸੂਚਿਤ ਜਾਤੀਆਂ ਦੇ ਖਪਤਕਾਰਾਂ ਨੂੰ 75.01 ਕਰੋੜ ਰੁਪਏ, ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 212.30 ਕਰੋੜ ਰੁਪਏ, ਆਜ਼ਾਦੀ ਘੁਲਾਟੀਆਂ ਨੂੰ 0.04 ਕਰੋੜ ਰੁਪਏ, ਖੇਤੀਬਾੜੀ ਦੀਆਂ ਮੋਟਰਾਂ ਨੂੰ ਮੁਫਤ ਬਿਜਲੀ ਲਈ 6735.05 ਕਰੋੜ ਰੁਪਏ ਅਤੇ ਉਦਯੋਗਾਂ ਲਈ ਸਸਤੀ ਬਿਜਲੀ ਲਈ ਕੁਲ 2266.34 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਲੋਕ ਲਗਾਤਾਰ ਕਾਂਗਰਸ ਪਾਰਟੀ ਨਾਲ ਜੋੜ ਰਹੇ ਹਨ ਤੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ 'ਚ ਮੁੜ ਕਾਂਗਰਸ ਸਰਕਾਰ ਬਨਾਉਣ ਲਈ ਉਤਾਵਲੇ ਹਨ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਜੁਆਇੰਟ ਸਕੱਤਰ ਅਰੁਣਪਾਲ ਸਿੰਘ ਢਿੱਲੋਂ, ਯੂਥ ਕਾਂਗਰਸ ਦੇ ਹਲਕਾ ਬਰਨਾਲਾ ਤੋਂ ਮੀਤ ਪ੍ਰਧਾਨ ਗੁਰਜੀਤ ਭਠਲ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਲਦੇਵ ਭੁੱਚਰ, ਕੋਂਸਲਰ ਧਰਮਿੰਦਰ ਸ਼ੰਟੀ, ਕੌਂਸਲਰ ਰਾਜੂ ਚੋਧਰੀ ਆਦਿ ਹਾਜ਼ਰ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।