ਅੰਮ੍ਰਿਤਸਰ- ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਪ੍ਰਚਾਰ ਦੇ ਆਖਰੀ ਦੌਰ 'ਚ ਭਾਜਪਾ ਕੋਈ ਕਸਰ ਨਹੀਂ ਛੱਡ ਰਹੀ ਹੈ। ਪੀਐਮ ਮੋਦੀ ਤੋਂ ਲੈ ਕੇ ਪਾਰਟੀ ਦੇ ਸੀਨੀਅਰ ਨੇਤਾ ਲਗਾਤਾਰ ਰੈਲੀਆਂ ਕਰ ਰਹੇ ਹਨ। ਅੱਜ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਨੂੰ ਅੰਮ੍ਰਿਤਸਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਆਪ 'ਤੇ ਤਿੱਖੇ ਸ਼ਬਦੀ ਵਾਰ ਕੀਤੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਵਾਦਿਤ ਬਿਆਨ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸ ਲੋਕਾਂ ਵਿੱਚ ਵੰਡੀਆਂ ਪਾ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਜਦੋਂ ਚੰਨੀ ਬੋਲ ਰਹੇ ਸਨ ਤਾਂ ਪ੍ਰਿਅੰਕਾ ਗਾਂਧੀ ਉੱਥੇ ਸੀ, ਜਨਤਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।' ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਤੇ ਦੂਜਾ ਦਿੱਲੀ ਤੋਂ ਆ ਕੇ ਇੱਥੇ ਸਰਕਾਰ ਬਣਾਉਣ ਦਾ ਦਾਅਵਾ ਕਰ ਰਿਹਾ ਹੈ। ਆਪ ਕਹਿੰਦੀ ਹੈ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਨਸ਼ਾ ਖਤਮ ਕਰ ਦੇਵਾਂਗੇ। ਦਿੱਲੀ ਵਿੱਚ ਗਲੀ ਗਲੀ ਵਿੱਚ ਠੇਕੇ ਖੋਲ੍ਹੇ ਹੋਏ ਹਨ। ਇਹ ਲੋਕ ਸੱਤਾ ਲਈ ਕਿਸੇ ਵੀ ਪੱਧਰ ਤੱਕ ਜਾ ਸਕਦੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਹਰ ਵੋਟਰ ਨੂੰ ਸਮਝਦਾਰੀ ਨਾਲ ਵੋਟ ਪਾਉਣੀ ਪਵੇਗੀ। ਕਿਉਂਕਿ ਇਹ ਸੋਚਣ ਦਾ ਵੇਲਾ ਹੈ ਕਿ ਅਸੀਂ ਪੰਜਾਬ ਨੂੰ ਕਿਵੇਂ ਚਾਹੁੰਦੇ ਹਾਂ।
ਇਸ ਮੌਕੇ ਕੇਂਦਰੀ ਮੰਤਰੀ ਬੋਲੇ ਕਿ ਪੰਜਾਬ ਵਿੱਚ ਨਸ਼ੇ ਨੂੰ ਸਿਰਫ਼ ਭਾਜਪਾ ਹੀ ਰੋਕ ਸਕਦੀ ਹੈ। ਇਸ ਲਈ ਭਾਜਪਾ ਦੀ ਸਰਕਾਰ ਬਣਾਓ, ਫਿਰ ਦੇਖਾਂਗੇ ਨਸ਼ਾ ਕੌਣ ਵੇਚਦਾ ਹੈ। ਸਿਰਫ਼ ਭਾਜਪਾ ਹੀ ਭ੍ਰਿਸ਼ਟਾਚਾਰ ਨੂੰ ਰੋਕ ਸਕਦੀ ਹੈ। ਰੈਲੀ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਸਨੇ ਹਰਿਮੰਦਰ ਸਾਹਿਬ ਗੁਰਦੁਆਰੇ ਦੀ ਵਿਜ਼ਟਰ ਬੁੱਕ ਵਿੱਚ ਆਪਣਾ ਅਨੁਭਵ ਲਿਖਿਆ ਅਤੇ ਦਸਤਖਤ ਕੀਤਾ।
Published by: Ashish Sharma
First published: February 17, 2022, 18:07 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।