Home /News /punjab /

ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨ ਦਾ ਐਲਾਨ

ਪਿਛਲੇ ਹਫ਼ਤੇ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਮਜੀਠਾ ਹਲਕੇ ਨੂੰ ਛੱਡ ਕੇ ਸਿਰਫ ਉਨ੍ਹਾਂ ਦੇ ਹਲਕੇ ਤੋਂ ਹੀ ਚੋਣ ਲੜਨ।

  • Share this:
    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨ ਕੀਤਾ ਕਿ ਉਹ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ। ਉਹ ਸਿਰਫ ਅੰਮਿ੍ਤਸਰ ਪੂਰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦਾ ਮੁਕਾਬਲਾ ਇਥੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ।

    ਮਜੀਠਾ ਹਲਕੇ ਤੋਂ ਉਨ੍ਹਾਂ ਦੀ ਥਾਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਚੋਣ ਲੜਨਗੇ। ਉਨ੍ਹਾਂ ਦੀ ਪਤਨੀ ਨੇ ਸੋਮਵਾਰ ਨੂੰ ਮਜੀਠਾ ਹਲਕੇ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਸਨ। ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੰਮਿ੍ਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮਜੀਠੀਆ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਸੀ।

    ਇਸ ਤੋਂ ਪਹਿਲਾਂ ਮਜੀਠੀਆ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਨਾਮਜ਼ਦਗੀ ਕਾਗਜ਼ ਵੀ ਦਾਖਲ ਕਰ ਦਿੱਤੇ ਸਨ। ਮਜੀਠੀਆ ਨੇ ਦੋਸ਼ ਲਾਇਆ ਕਿ ਨਵਜੋਤ ਸਿੰਘ ਸਿੱਧੂ ਨੇ ਅੰਮਿ੍ਤਸਰ ਪੂਰਬੀ ਹਲਕੇ ਵਿੱਚ ਕੋਈ ਵਿਕਾਸ ਨਹੀਂ ਕੀਤਾ।

    ਪਿਛਲੇ ਹਫ਼ਤੇ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਮਜੀਠਾ ਹਲਕੇ ਨੂੰ ਛੱਡ ਕੇ ਸਿਰਫ ਉਨ੍ਹਾਂ ਦੇ ਹਲਕੇ ਤੋਂ ਹੀ ਚੋਣ ਲੜਨ।
    Published by:Gurwinder Singh
    First published:

    Tags: Assembly Elections 2022, Bikram Singh Majithia, Navjot Sidhu, Navjot singh sidhu, Punjab Assembly Polls 2022

    ਅਗਲੀ ਖਬਰ