Home /News /punjab /

ਭਾਜਪਾ ਵੱਲੋਂ ਕਾਂਗਰਸ, ਅਕਾਲੀ ਆਗੂਆਂ ਆਸਰੇ ਸਿਆਸੀ ਜ਼ਮੀਨ ਦੀ ਭਾਲ! ਕੀ ਹੈ ਭਾਜਪਾ ਦਾ 'ਪੰਜਾਬ ਪਲਾਨ'?

ਭਾਜਪਾ ਵੱਲੋਂ ਕਾਂਗਰਸ, ਅਕਾਲੀ ਆਗੂਆਂ ਆਸਰੇ ਸਿਆਸੀ ਜ਼ਮੀਨ ਦੀ ਭਾਲ! ਕੀ ਹੈ ਭਾਜਪਾ ਦਾ 'ਪੰਜਾਬ ਪਲਾਨ'?

ਭਾਜਪਾ ਵੱਲੋਂ ਕਾਂਗਰਸ, ਅਕਾਲੀ ਆਗੂਆਂ ਆਸਰੇ ਸਿਆਸੀ ਜ਼ਮੀਨ ਦੀ ਤਲਾਸ਼! ਕੀ ਹੈ ਭਾਜਪਾ ਦਾ 'ਪੰਜਾਬ ਪਲਾਨ'? (ਫਾਇਲ ਫੋਟੋ: ANI)

ਭਾਜਪਾ ਵੱਲੋਂ ਕਾਂਗਰਸ, ਅਕਾਲੀ ਆਗੂਆਂ ਆਸਰੇ ਸਿਆਸੀ ਜ਼ਮੀਨ ਦੀ ਤਲਾਸ਼! ਕੀ ਹੈ ਭਾਜਪਾ ਦਾ 'ਪੰਜਾਬ ਪਲਾਨ'? (ਫਾਇਲ ਫੋਟੋ: ANI)

 • Share this:
  ਸਿਆਸੀ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਖਬਰ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਆਪਣੇ ਪਾਲੇ ਵਿਚ ਕਰਕੇ ਭਾਰਤੀ ਜਨਤਾ ਪਾਰਟੀ (ਬੀਪੀਜੇ) ਵੀ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ।

  ਕਿਹਾ ਜਾ ਰਿਹਾ ਸੀ ਕਿ ਤਿੰਨ ਖੇਤੀ ਕਾਨੂੰਨਾਂ ਕਾਰਨ ਸੂਬੇ ਵਿੱਚ ਭਾਜਪਾ ਲਈ ਕਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ। ਉਸ ਸਮੇਂ ਭਾਜਪਾ ਨੇ ਅਕਾਲੀ ਦਲ ਨਾਲ ਰਲ ਕੇ ਚੋਣਾਂ ਲੜੀਆਂ ਸਨ।

  ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ, ''ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਭਾਜਪਾ ਪੰਜਾਬ 'ਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਪਣੀ ਰਣਨੀਤੀ ਦੇ ਹਿੱਸੇ ਵਜੋਂ ਭਾਜਪਾ ਹੋਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਸ਼ਾਮਲ ਕਰ ਰਹੀ ਹੈ।

  ਨੇਤਾਵਾਂ ਦਾ ਹਾਲ ਹੀ 'ਚ ਸ਼ਾਮਲ ਹੋਣਾ ਵੀ ਇਸੇ ਰਣਨੀਤੀ ਦਾ ਹਿੱਸਾ ਹੈ। ਰਿਪੋਰਟ ਮੁਤਾਬਕ ਸੂਤਰਾਂ ਨੇ ਕਿਹਾ,''ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਪਹਿਲਾਂ ਭਾਜਪਾ ਨੂੰ ਪੰਜਾਬ 'ਚ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਿਸਾਨ ਅੰਦੋਲਨ ਦੇ ਸਮਰਥਕ ਭਾਜਪਾ ਆਗੂਆਂ ਨੂੰ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਲਈ ਨਹੀਂ ਆਉਣ ਦੇ ਰਹੇ ਸਨ।

  ਮੰਗਲਵਾਰ ਨੂੰ ਕਾਂਗਰਸ ਦੇ ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਬਾਜਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ।

  ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਗੁਰਤੇਜ ਸਿੰਘ, ਕਮਲ ਬਖਸ਼ੀ, ਮਧੂਮੀਤ, ਜਗਦੀਪ ਸਿੰਘ ਧਾਲੀਵਾਲ, ਰਾਜਦੇਵ ਖਾਲਸਾ ਅਤੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਪਾਰਟੀ ਵਿਚ ਸ਼ਾਮਲ ਕੀਤਾ ਸੀ। ਭਾਜਪਾ ਦਾ ਦਾਅਵਾ ਹੈ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਕਈ ਆਗੂ ਪਾਰਟੀ ਦਾ ਹਿੱਸਾ ਬਣਨਗੇ।

  ਰਿਪੋਰਟ ਮੁਤਾਬਕ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਭਰਤੀਆਂ ਰਾਹੀਂ ਭਾਜਪਾ ਨੂੰ ਉਮੀਦ ਹੈ ਕਿ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਪਾਰਟੀ ਦੇ ਹੱਕ ਵਿਚ ਹੋ ਜਾਵੇਗਾ। ਅਕਾਲੀ ਦਲ ਨੇ ਖੇਤੀ ਕਾਨੂੰਨਾਂ ਕਾਰਨ ਹੀ ਭਾਜਪਾ ਨਾਲੋਂ ਨਾਤਾ ਤੋੜ ਲਿਆ। ਹਾਲਾਂਕਿ ਹੁਣ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
  Published by:Gurwinder Singh
  First published:

  Tags: 2022, Assembly Elections 2022, Punjab Assembly election 2022, Punjab BJP, Punjab Congress, Punjab Election 2022, Shiromani Akali Dal

  ਅਗਲੀ ਖਬਰ